ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਕੇਸ ਦਾ ਸਾਰਾ ਰਿਕਾਰਡ ਹੁਣ...

ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਕੇਸ ਦਾ ਸਾਰਾ ਰਿਕਾਰਡ ਹੁਣ...

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ਨੂੰ ਲੈ ਕੇ ਵੱਡਾ ਹੁਕਮ ਜਾਰੀ ਕੀਤਾ ਹੈ। ਹਾਈਕੋਰਟ ਨੇ ਕੋਟਕਪੂਰਾ ਗੋਲੀਕਾਂਡ ਦਾ ਮੁਕੱਦਮਾ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ 'ਚ ਤਬਦੀਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਦੋਸ਼ੀ ਸਾਬਕਾ ਪੁਲਸ ਅਧਿਕਾਰੀ ਚਰਨਜੀਤ ਸ਼ਰਮਾ ਅਤੇ ਪਰਮਰਾਜ ਉਮਰਾਨੰਗਲ ਵਲੋਂ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ 'ਚ ਮੰਗ ਕੀਤੀ ਗਈ ਸੀ ਕਿ ਇਸ ਕੇਸ ਨੂੰ ਪੰਜਾਬ ਤੋਂ ਬਾਹਰ ਕਿਸੇ ਨਿਰਪੱਖ ਅਦਾਲਤ 'ਚ ਟਰਾਂਸਫਰ ਕੀਤਾ ਜਾਵੇ।

ਕੀ ਹੈ ਮਾਮਲਾ?

ਸਾਲ 2015 'ਚ ਬਹਿਬਲ ਕਲਾਂ ਅਤੇ ਕੋਟਕਪੂਰਾ 'ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸ਼ਾਂਤਮਈ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ 'ਤੇ ਪੁਲਸ ਵੱਲੋਂ ਗੋਲੀਬਾਰੀ ਕੀਤੀ ਗਈ ਸੀ। ਇਸ ਘਟਨਾ 'ਚ ਕਈ ਲੋਕ ਜ਼ਖਮੀ ਹੋਏ ਸਨ ਅਤੇ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐੱਸ. ਆਈ. ਟੀ. (SIT) ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਕਈ ਉੱਚ ਪੁਲਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਸੀ।

ਨਿਰਪੱਖ ਜਾਂਚ ਦੀ ਉਮੀਦ

ਹਾਈਕੋਰਟ ਦਾ ਕਹਿਣਾ ਹੈ ਕਿ ਕੇਸ ਚੰਡੀਗੜ੍ਹ ਸ਼ਿਫਟ ਹੋਣ ਨਾਲ ਹੁਣ ਟ੍ਰਾਇਲ 'ਚ ਤੇਜ਼ੀ ਆਉਣ ਅਤੇ ਨਿਰਪੱਖ ਸੁਣਵਾਈ ਦੀ ਉਮੀਦ ਹੈ। ਇਸ ਫ਼ੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ 'ਚ ਇੱਕ ਵਾਰ ਫਿਰ ਗਰਮਾਹਟ ਵੱਧਣ ਦੀ ਸੰਭਾਵਨਾ ਹੈ ਕਿਉਂਕਿ ਇਹ ਮਾਮਲਾ ਲੰਬੇ ਸਮੇਂ ਤੋਂ ਭਾਵੁਕ ਅਤੇ ਸਿਆਸੀ ਮੁੱਦਾ ਰਿਹਾ ਹੈ। ਹੁਣ ਫਰੀਦਕੋਟ ਅਦਾਲਤ ਤੋਂ ਸਾਰਾ ਰਿਕਾਰਡ ਚੰਡੀਗੜ੍ਹ ਦੀ ਸੈਸ਼ਨ ਅਦਾਲਤ 'ਚ ਭੇਜਿਆ ਜਾਵੇਗਾ, ਜਿੱਥੇ ਇਸ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

Credit : www.jagbani.com

  • TODAY TOP NEWS