ਸਪੋਰਟਸ ਡੈਸਕ : ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ 15ਵੇਂ ਮੁਕਾਬਲੇ ਵਿੱਚ ਅੱਜ ਕੋਲਕਾਤਾ ਦੇ ਈਡਨ ਗਾਰਡਨਜ਼ ਮੈਦਾਨ 'ਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਅਤੇ ਲਖਨਊ ਸੁਪਰ ਜਾਇੰਟਸ (LSG) ਵਿਚਾਲੇ ਜ਼ਬਰਦਸਤ ਟੱਕਰ ਦੇਖਣ ਨੂੰ ਮਿਲ ਰਹੀ ਹੈ। ਲਖਨਊ ਦੇ ਕਪਤਾਨ ਰਿਸ਼ਭ ਪੰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਕੋਲਕਾਤਾ ਨੇ ਨਿਰਧਾਰਤ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ 'ਤੇ 181 ਦੌੜਾਂ ਬਣਾਈਆਂ ਅਤੇ ਲਖਨਊ ਨੂੰ ਜਿੱਤ ਲਈ 182 ਦੌੜਾਂ ਦਾ ਟੀਚਾ ਦਿੱਤਾ ਹੈ।
ਕੋਲਕਾਤਾ ਦੀ ਪਾਰੀ ਵਿੱਚ ਅੰਗਕ੍ਰਿਸ਼ ਰਘੂਵੰਸ਼ੀ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਸਭ ਤੋਂ ਵੱਧ 45 ਦੌੜਾਂ ਬਣਾਈਆਂ, ਜਦਕਿ ਕਪਤਾਨ ਅਜਿੰਕਿਆ ਰਹਾਣੇ ਨੇ 41 ਦੌੜਾਂ ਦੀ ਅਹਿਮ ਪਾਰੀ ਖੇਡੀ। ਅੰਤ ਵਿੱਚ ਰੋਵਮੈਨ ਪਾਵੇਲ ਨੇ ਅਜੇਤੂ 39 ਅਤੇ ਕੈਮਰਨ ਗ੍ਰੀਨ ਨੇ ਅਜੇਤੂ 32 ਦੌੜਾਂ ਦਾ ਯੋਗਦਾਨ ਪਾ ਕੇ ਟੀਮ ਦੇ ਸਕੋਰ ਨੂੰ 181 ਤੱਕ ਪਹੁੰਚਾਇਆ। ਲਖਨਊ ਵੱਲੋਂ ਗੇਂਦਬਾਜ਼ੀ ਕਰਦਿਆਂ ਪ੍ਰਿੰਸ ਯਾਦਵ, ਐਮ ਸਿਧਾਰਥ, ਦਿਗਵੇਸ਼ ਰਾਠੀ ਅਤੇ ਆਵੇਸ਼ ਖਾਨ ਨੇ ਇਕ-ਇਕ ਵਿਕਟ ਹਾਸਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com