ਲਾਹੌਰ 'ਚ 'ਜਲ੍ਹਿਆਂਵਾਲਾ ਬਾਗ' ਹੱਤਿਆਕਾਂਡ ਦੇ ਸਾਕੇ ਨੂੰ ਕੀਤਾ ਗਿਆ ਯਾਦ, ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਲਾਹੌਰ 'ਚ 'ਜਲ੍ਹਿਆਂਵਾਲਾ ਬਾਗ' ਹੱਤਿਆਕਾਂਡ ਦੇ ਸਾਕੇ ਨੂੰ ਕੀਤਾ ਗਿਆ ਯਾਦ, ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਵਿਚ ਇਕ ਅਦਾਲਤੀ ਕੰਪਲੈਕਸ ਵਿਚ ਸੋਮਵਾਰ ਨੂੰ ਆਯੋਜਿਤ ਇਕ ਪ੍ਰੋਗਰਾਮ ਵਿਚ ਨਾਗਰਿਕ ਸਮਾਜ ਦੇ ਮੈਂਬਰਾਂ ਅਤੇ ਵਕੀਲਾਂ ਦੇ ਇਕ ਸਮੂਹ ਨੇ 1919 ਦੇ ਜਲਿਆਂਵਾਲਾ ਬਾਗ ਹੱਤਿਆਕਾਂਡ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ।

ਦੱਸ ਦੇਈਏ ਕਿ ਬਸਤੀਵਾਦੀ ਪ੍ਰਸ਼ਾਸਨ ਨੂੰ ਦਮਨਕਾਰੀ ਸ਼ਕਤੀਆਂ ਪ੍ਰਦਾਨ ਕਰਨ ਵਾਲੇ ‘ਰੋਲੈਟ ਐਕਟ’ ਦੇ ਖ਼ਿਲਾਫ਼ 13 ਅਪ੍ਰੈਲ, 1919 ਨੂੰ ਪੰਜਾਬ ਦੇ ਅੰਮ੍ਰਿਤਸਰ ਸਥਿਤ ਜਲਿਆਂਵਾਲਾ ਬਾਗ ਵਿਚ ਸ਼ਾਂਤੀਪੂਰਵਕ ਢੰਗ ਨਾਲ ਵਿਰੋਧ-ਪ੍ਰਦਰਸ਼ਨ ਕਰ ਰਹੇ ਸੈਂਕੜੇ ਨਿਹੱਥੇ ਲੋਕਾਂ ’ਤੇ ਅੰਗਰੇਜ਼ ਫ਼ੌਜ ਨੇ ਬਿਨਾਂ ਕਿਸੇ ਉਕਸਾਵੇ ਦੇ ਗੋਲੀਆਂ ਚਲਾਈਆਂ ਸਨ। ਲਾਹੌਰ ਹਾਈ ਕੋਰਟ ਦੇ ਡੈਮੋਕ੍ਰੇਟਿਕ ਲਾਅਨ ਵਿਚ ਆਯੋਜਿਤ ਇਸ ਪ੍ਰੋਗਰਾਮ ਵਿਚ ਮੌਜੂਦ ਲੋਕਾਂ ਨੇ ਜਾਨ ਗੁਆਉਣ ਵਾਲਿਆਂ ਨੂੰ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ।

 

ਪ੍ਰੋਗਰਾਮ ਆਯੋਜਿਤ ਕਰਨ ਵਾਲੇ ਗੈਰ-ਸਰਕਾਰੀ ਸੰਗਠਨ ‘ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ’ ਦੇ ਪ੍ਰਧਾਨ ਇਮਤਿਆਜ਼ ਰਾਸ਼ਿਦ ਕੁਰੈਸ਼ੀ ਨੇ ਕਿਹਾ ਕਿ ਇਸ ਘਟਨਾ ਨੇ ਸੁਤੰਤਰਤਾ ਅੰਦੋਲਨ ਵਿਚ ਇਕ ਨਵੀਂ ਭਾਵਨਾ ਅਤੇ ਗਤੀ ਦਾ ਸੰਚਾਰ ਕੀਤਾ ਸੀ। ਇਸ ਘਟਨਾ ਤੋਂ ਪਤਾ ਚੱਲਦਾ ਹੈ ਕਿ ਆਜ਼ਾਦੀ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਤੇ ਅੰਗਰੇਜ਼ਾਂ ਦੇ ਤਸ਼ੱਦਦ ਨੂੰ ਸਿਰਫ਼ ਭਾਰਤ ਹੀ ਨਹੀਂ, ਪਾਕਿਸਤਾਨ 'ਚ ਵੀ ਯਾਦ ਕੀਤਾ ਜਾਂਦਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS