ਪੰਜਾਬ ਦੇ ਟੋਲ ਪਲਾਜ਼ੇ ਤੇ ਨੈਸ਼ਨਲ ਹਾਈਵੇਅ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ...

ਪੰਜਾਬ ਦੇ ਟੋਲ ਪਲਾਜ਼ੇ ਤੇ ਨੈਸ਼ਨਲ ਹਾਈਵੇਅ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ...

ਚੰਡੀਗੜ੍ਹ : ਪੰਜਾਬ 'ਚ ਇਕ ਮਈ ਨੂੰ ਲੈ ਕੇ ਵੱਡਾ ਐਲਾਨ ਹੋ ਗਿਆ ਹੈ। ਦਰਅਸਲ ਇਸ ਦਿਨ ਸੂਬੇ ਦੇ ਨੈਸ਼ਨਲ ਹਾਈਵੇਅ ਅਤੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪਿਛਲੇ ਸੀਜ਼ਨ ਦੇ ਹੜ੍ਹਾਂ, ਹਾਲੀਆ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਅਤੇ ਕਣਕ ਦੀ ਸੁਸਤ ਖ਼ਰੀਦ ਨੂੰ ਲੈ ਕੇ ਆਜ਼ਾਦ ਕਿਸਾਨ ਮੋਰਚਾ (ਪੰਜਾਬ) ਨੇ ਸੂਬਾ ਅਤੇ ਕੇਂਦਰ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ।

ਮੋਰਚੇ ਨੇ ਐਲਾਨ ਕੀਤਾ ਹੈ ਕਿ ਕੇਂਦਰ ਤੇ ਸੂਬਾ ਸਰਕਾਰਾਂ ਨੇ 30 ਅਪ੍ਰੈਲ ਤੱਕ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕੀ ਮੁਆਵਜ਼ਾ ਨਾ ਦਿੱਤਾ ਅਤੇ ਕਣਕ ਦੀ ਖ਼ਰੀਦ ਤੁਰੰਤ ਸੁਚਾਰੂ ਢੰਗ ਨਾਲ ਸ਼ੁਰੂ ਨਾ ਕੀਤੀ ਤਾਂ ਇਕ ਮਈ ਤੋਂ ਪੰਜਾਬ ਦੇ ਸਾਰੇ ਨੈਸ਼ਨਲ ਹਾਈਵੇ ਅਤੇ ਟੋਲ ਪਲਾਜ਼ੇ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੇ ਜਾਣਗੇ ਅਤੇ ਕਿਸਾਨ ਆਪਣੇ ਟਰੈਕਟਰਾਂ ਸਮੇਤ ਸੜਕਾਂ ’ਤੇ ਉਤਰਨਗੇ।

ਉਕਤ ਜਾਣਕਾਰੀ ਆਜ਼ਾਦ ਕਿਸਾਨ ਮੋਰਚਾ ਦੇ ਸੀਨੀਅਰ ਆਗੂਆਂ ਸੁੱਖ ਗਿੱਲ ਮੋਗਾ, ਨਛੱਤਰ ਸਿੰਘ, ਜਸਬੀਰ ਸਿੰਘ ਆਹਲੂਵਾਲੀਆ ਅਤੇ ਪਰਮਜੀਤ ਸਿੰਘ ਜੱਬੋਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS