ਫਤਿਹਗੜ੍ਹ ਸਾਹਿਬ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਜ਼ਖ਼ਮੀਆਂ ਦੇ ਸਿਹਤਯਾਬ ਹੋਣ ਦੀ ਕੀਤੀ ਕਾਮਨਾ

ਫਤਿਹਗੜ੍ਹ ਸਾਹਿਬ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਜ਼ਖ਼ਮੀਆਂ ਦੇ ਸਿਹਤਯਾਬ ਹੋਣ ਦੀ ਕੀਤੀ ਕਾਮਨਾ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ 'ਚ ਵਾਪਰੇ ਭਿਆਨਕ ਹਾਦਸੇ ਨੂੰ 'ਤੇ ਦੁੱਖ ਜਤਾਇਆ ਹੈ। ਪ੍ਰਧਾਨ ਮੰਤਰੀ ਦਫ਼ਤਰ (PMO) ਵਲੋਂ 'ਐਕਸ' 'ਤੇ ਇਸ ਹਾਦਸੇ 'ਤੇ ਦੁੱਖ ਜਤਾਉਂਦਿਆਂ ਇਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ 'ਚ ਕਿਹਾ ਗਿਆ, ''ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ 'ਚ ਹੋਏ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਜਿਹੜੇ ਲੋਕਾਂ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਮੈਂ ਆਪਣੀ ਹਮਦਰਦੀ ਪ੍ਰਗਟ ਕਰਦਾ ਹਾਂ ਤੇ ਜ਼ਖ਼ਮੀਆਂ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।''

PunjabKesari

ਜ਼ਿਕਰਯੋਗ ਹੈ ਕਿ ਆਨੰਦਪੁਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲੈ ਕੇ ਪਰਤ ਰਹੀ ਇਕ ਬੱਸ ਪੰਜਾਬ ਦੇ ਫਤਿਹਗੜ੍ਹ ਸਾਹਿਬ 'ਚ ਪਲਟ ਗਈ, ਜਿਸ ਕਾਰਨ ਉਸ 'ਚ ਸਵਾਰ 6 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖ਼ਮੀ ਹੋ ਗਏ। ਬੱਸ 'ਚ ਸਵਾਰ ਸ਼ਰਧਾਲੂ ਫਤਿਹਗੜ੍ਹ ਸਾਹਿਬ ਦੇ ਮੇਨ ਮਾਜ਼ਰੀ ਦੇ ਵਾਸੀ ਸਨ ਅਤੇ ਵਿਸਾਖੀ ਮੌਕੇ ਰੂਪਨਗਰ ਜ਼ਿਲ੍ਹੇ ਦੇ ਆਨੰਦਪੁਰ ਸਾਹਿਬ ਤੋਂ ਮੱਥਾ ਟੇਕਣ ਮਗਰੋਂ ਪਰਤ ਰਹੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS