ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਜਲੰਧਰ-ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਐੱਨ. ਕੇ. ਸ਼ਰਮਾ ਵੱਲੋਂ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ (ਸ਼ਹਿਰੀ) ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਸ਼ਹਿਰ ਦੇ ਉਦਯੋਗ ਵਿੰਗ ਦਾ ਪ੍ਰਧਾਨ ਉੱਘੇ ਉਦਯੋਗਪਤੀ ਅਤੇ ਨੌਜਵਾਨ ਅਕਾਲੀ ਆਗੂ ਐਡਵੋਕੇਟ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਵਪਾਰ ਵਿੰਗ ਦਾ ਪ੍ਰਧਾਨ ਉੱਘੇ ਵਪਾਰੀ ਨੌਜਵਾਨ ਅਕਾਲੀ ਆਗੂ ਅਰਜਨ ਬਹਿਲ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਨਿਯੁਕਤ ਕੀਤਾ ਗਿਆ।

ਉਨ੍ਹਾਂ ਆਪਣੀ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਐੱਨ. ਕੇ. ਸ਼ਰਮਾ, ਜ਼ਿਲਾ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਤੇ ਸਮੁੱਚੀ ਹਾਈਕਮਾਨ ਦਾ ਤਹਿਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਡੇ ’ਤੇ ਭਰੋਸਾ ਕਰਕੇ ਸਾਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਅਸੀਂ ਤਨਦੇਹੀ ਨਾਲ ਨਿਭਾਵਾਂਗੇ। ਇਸ ਮੌਕੇ ਸਾਹਿਬ ਸਿੰਘ ਢਿੱਲੋਂ, ਰਵਿੰਦਰ ਸਿੰਘ ਸਵੀਟੀ, ਅੰਮ੍ਰਿਤਬੀਰ ਸਿੰਘ, ਰਾਜਬੀਰ ਸਿੰਘ ਸ਼ੰਟੀ, ਦਲਵਿੰਦਰ ਸਿੰਘ ਬੜਿੰਗ, ਮਨਬੀਰ ਸਿੰਘ ਅਕਾਲੀ, ਪਰਵਿੰਦਰ ਸਿੰਘ ਠੁਕਰਾਲ, ਜਪਨੀਤ ਸਿੰਘ ਭਾਟੀਆ, ਗੌਰਵ ਭਗਤ, ਜਤਨਿਆ ਗੁਪਤਾ, ਗੁਰਪ੍ਰੀਤ ਸਿੰਘ ਸਚਦੇਵਾ, ਹਰਪਾਲ ਸਿੰਘ ਸੋਢੀ, ਸੰਨੀ ਰੰਧਾਵਾ, ਰਾਜੇਸ਼ ਸ਼ਰਮਾ, ਬੌਬੀ ਭਗਤ ਆਦਿ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS