ਮੋਗਾ : ਧਰਮਕੋਟ ਦੇ ਪੰਡੋਰੀ ਰੋਡ 'ਤੇ ਸਕਾਰਪੀਓ ਸਵਾਰ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਗੋਲੀ ਲੱਗਣ ਕਾਰਣ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਫ ਗੈਰੀ ਪੁੱਤਰ ਕੁਲਵੰਤ ਸਿੰਘ ਵਾਸੀ ਧਰਮਕੋਟ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਗੁਰਪ੍ਰੀਤ ਸਿੰਘ ਗੈਰੀ ਕਲੈਕਸ਼ਨ ਦੇ ਨਾਮ 'ਤੇ ਧਰਮਕੋਟ ਵਿਖੇ ਰੈਡੀਮੇਟ ਕੱਪੜਿਆਂ ਦੀ ਦੁਕਾਨ ਕਰਦਾ ਸੀ ਅਤੇ ਘਰ ਕਹਿ ਕੇ ਗਿਆ ਸੀ ਕਿ ਕਾਰ ਧਵਾਉਣ ਚੱਲਿਆ ਹੈ। ਪਰਿਵਾਰ ਮੁਤਾਬਕ ਜਦੋਂ ਕਾਫੀ ਦੇਰ ਹੋਣ ਦੇ ਬਾਵਜੂਦ ਉਹ ਘਰ ਨਹੀਂ ਆਇਆ ਤਾਂ ਉਸ ਨੂੰ ਫੋਨ ਕੀਤਾ ਗਿਆ ਪਰ ਉਸ ਨੇ ਫੋਨ ਨਹੀਂ ਚੁੱਕਿਆ।

ਇਸ ਦੌਰਾਨ ਜਦੋਂ ਉਸ ਦੀ ਭਾਲ ਕਰਦਿਆਂ ਦੁਕਾਨ ਦਾ ਮੁਲਾਜ਼ਮ ਉਥੇ ਪਹੁੰਚਿਆ ਤਾਂ ਖੂਨ ਨਾਲ ਲੱਥਪਥ ਗੁਰਪ੍ਰੀਤ ਸਕਾਰਪੀਓ ਗੱਡੀ ਵਿਚ ਹੀ ਪਿਆ ਹੋਇਆ ਸੀ। ਇਸ ਤੋਂ ਬਾਅਦ ਪਰਿਵਾਰਿਕ ਮੈਂਬਰ ਉਕਤ ਜਗ੍ਹਾ 'ਤੇ ਪਹੁੰਚੇ ਅਤੇ ਗੁਰਪ੍ਰੀਤ ਨੂੰ ਉਸੇ ਗੱਡੀ ਵਿਚ ਮੋਗਾ ਦੇ ਸਰਕਾਰੀ ਹਸਪਤਾਲ ਲੈ ਕੇ ਪਹੁੰਚੇ, ਜਿੱਥੇ ਕਿ ਡਾਕਟਰਾਂ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚੀ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com