ਇੰਟਰਨੈਸ਼ਨਲ ਡੈਸਕ- ਇਰਾਨ ਨਾਲ ਚੱਲ ਰਹੀ 14 ਦਿਨਾ ਜੰਗਬੰਦੀ ਵਿਚਾਲੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜਿਵੇਂ ਹੀ ਇਰਾਨ ਨਾਲ ਜੰਗ ਖ਼ਤਮ ਹੋਵੇਗੀ, ਤੇਲ ਦੀਆਂ ਕੀਮਤਾਂ ਵਿੱਚ ਬਹੁਤ ਵੱਡੀ ਗਿਰਾਵਟ ਦੇਖਣ ਨੂੰ ਮਿਲੇਗੀ। ਇੱਕ ਤਾਜ਼ਾ ਇੰਟਰਵਿਊ ਵਿੱਚ ਟਰੰਪ ਨੇ ਤੇਲ ਦੀਆਂ ਕੀਮਤਾਂ ਅਤੇ ਆਉਣ ਵਾਲੀਆਂ ਚੋਣਾਂ ਬਾਰੇ ਵੀ ਗੱਲਬਾਤ ਕੀਤੀ।
ਰਾਸ਼ਟਰਪਤੀ ਨੇ ਭਵਿੱਖਬਾਣੀ ਕੀਤੀ ਕਿ ਨਵੰਬਰ ਵਿੱਚ ਹੋਣ ਵਾਲੀਆਂ ਕਾਂਗਰਸ ਦੀਆਂ ਚੋਣਾਂ ਤੱਕ ਗੈਸ ਦੀਆਂ ਕੀਮਤਾਂ, ਜੋ ਇਸ ਸਮੇਂ ਔਸਤਨ 4 ਡਾਲਰ ਪ੍ਰਤੀ ਗੈਲਨ ਤੋਂ ਉੱਪਰ ਹਨ, ਬਹੁਤ ਘੱਟ ਹੋ ਜਾਣਗੀਆਂ। ਟਰੰਪ ਨੇ ਕਿਹਾ ਕਿ ਉਨ੍ਹਾਂ ਦੇ ਪਿਛਲੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੰਗ ਦਾ ਹੱਲ ਨਿਕਲਦੇ ਹੀ ਤੇਲ ਦੀਆਂ ਕੀਮਤਾਂ ਵਿੱਚ ਬਹੁਤ ਜ਼ਿਆਦਾ ਕਮੀ ਆਵੇਗੀ।
ਰਾਸ਼ਟਰਪਤੀ ਟਰੰਪ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਮਿਡਲ ਈਸਟ 'ਚ ਜੰਗ ਦੇ ਮਾਹੌਲ ਕਾਰਨ ਗਲੋਬਲ ਮਾਰਕੀਟ ਵਿੱਚ ਤੇਲ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਅਮਰੀਕੀ ਜਨਤਾ ਲਈ ਤੇਲ ਦੀਆਂ ਕੀਮਤਾਂ ਹਮੇਸ਼ਾ ਇੱਕ ਵੱਡਾ ਚੋਣ ਮੁੱਦਾ ਰਹੀਆਂ ਹਨ ਅਤੇ ਟਰੰਪ ਇਸ ਮੁੱਦੇ 'ਤੇ ਰਾਹਤ ਦੇਣ ਦਾ ਵਾਅਦਾ ਕਰਕੇ ਜਨਤਾ ਦਾ ਸਮਰਥਨ ਜੁਟਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com