ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ

ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ

ਜਲੰਧਰ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਦਰਅਸਲ ਇਕ ਵਾਰ ਫਿਰ ਤੋਂ ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ 19 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਸਬੰਧੀ ਵੱਡੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਜਿੱਥੇ ਅੱਜ ਲਈ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ, ਉਥੇ ਹੀ 16 ਅਪ੍ਰੈਲ ਨੂੰ ਸੂਬੇ ਭਾਰ ਵਿਚ ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਜਦਕਿ 17 ਅਤੇ 18 ਅਪ੍ਰੈਲ ਲਈ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਸਾਹਿਬ ਤੇ ਬਠਿੰਡਾ 'ਚ ਯੈਲੋ ਅਲਰਟ ਜਾਰੀ ਗਿਆ ਹੈ। 

PunjabKesari

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਦਾ ਕਹਿਣਾ ਹੈ ਕਿ 16 ਤੋਂ ਲੈ ਕੇ 19 ਅਪ੍ਰੈਲ ਦੇ ਵਿਚਕਾਰ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਵੇਗੀ। ਜੇਕਰ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਅਗਲੇ ਪੰਜ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 'ਚ ਹੌਲੀ-ਹੌਲੀ 4 ਤੋਂ 5 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਉਮੀਦ ਹੈ। 17 ਅਤੇ 18 ਅਪ੍ਰੈਲ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਤੇਜ਼ ਰਫ਼ਤਾਰ ਹਵਾਵਾਂ ਚੱਲਣਗੀਆਂ ਅਤੇ ਹਨ੍ਹੇਰੀ-ਝੱਖੜ ਤੋਂ ਇਲਾਵਾ ਬਿਜਲੀ ਚਮਕਣ ਦੇ ਨਾਲ ਮੀਂਹ ਵੀ ਪਵੇਗਾ। ਬਿਜਲੀ ਡਿੱਗਣ ਦੀ ਚਿਤਾਵਨੀ ਦਿੱਤੀ ਗਈ ਹੈ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS