ਵੈਭਵ ਨੇ ਚਮਕਾਇਆ ਪੰਜਾਬ ਦਾ ਨਾਂ! CBSE 10ਵੀਂ 'ਚੋਂ ਹਾਸਲ ਕੀਤੇ 500 'ਚੋਂ 500 ਅੰਕ

ਵੈਭਵ ਨੇ ਚਮਕਾਇਆ ਪੰਜਾਬ ਦਾ ਨਾਂ! CBSE 10ਵੀਂ 'ਚੋਂ ਹਾਸਲ ਕੀਤੇ 500 'ਚੋਂ 500 ਅੰਕ

ਵੈੱਬ ਡੈਸਕ : ਫਾਜ਼ਿਲਕਾ ਦੇ ਵੈਭਵ ਅਰੋੜਾ ਨੇ ਸੀਬੀਐੱਸਈ ਦਸਵੀਂ ਦੇ ਨਤੀਜਿਆਂ ਵਿੱਚ 500 ਵਿੱਚੋਂ 500 ਅੰਕ ਹਾਸਲ ਕਰਕੇ ਟਾਪ ਕੀਤਾ ਹੈ। ਇਸ ਸ਼ਾਨਦਾਰ ਨਤੀਜੇ ਤੋਂ ਬਾਅਦ ਵੈਭਵ ਦੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਹਰ ਕੋਈ ਉਸ ਦੀ ਇਸ ਪ੍ਰਾਪਤੀ 'ਤੇ ਮਾਣ ਕਰ ਰਿਹਾ ਹੈ। 

ਵੈਭਵ ਅਨੁਸਾਰ ਉਸ ਨੇ ਪਹਿਲਾਂ ਹੀ ਪ੍ਰੀਖਿਆ ਵਿੱਚ ਟਾਪ ਕਰਨ ਦਾ ਪੱਕਾ ਇਰਾਦਾ ਕੀਤਾ ਹੋਇਆ ਸੀ। ਆਪਣੀ ਪੜ੍ਹਾਈ ਦੇ ਰੁਟੀਨ ਬਾਰੇ ਜਾਣਕਾਰੀ ਦਿੰਦਿਆਂ ਉਸ ਨੇ ਦੱਸਿਆ ਕਿ ਉਹ ਰੋਜ਼ਾਨਾ 8 ਘੰਟੇ ਪੜ੍ਹਾਈ ਕਰਦਾ ਸੀ। ਪੜ੍ਹਾਈ ਦੇ ਨਾਲ-ਨਾਲ ਉਹ ਆਪਣੀ ਸਿਹਤ ਅਤੇ ਮਨੋਰੰਜਨ ਦਾ ਵੀ ਪੂਰਾ ਖਿਆਲ ਰੱਖਦਾ ਸੀ ਅਤੇ ਕ੍ਰਿਕਟ ਖੇਡਣ ਲਈ ਵੀ ਸਮਾਂ ਕੱਢਦਾ ਸੀ। 

ਅੱਜ ਐਲਾਨੇ ਗਏ ਨਤੀਜੇ ਤੋਂ ਬਾਅਦ ਵੈਭਵ ਬਹੁਤ ਖੁਸ਼ ਨਜ਼ਰ ਆ ਰਿਹਾ ਹੈ। ਉਸ ਨੇ ਆਪਣੀ ਇਸ ਇਤਿਹਾਸਕ ਸਫਲਤਾ ਦਾ ਪੂਰਾ ਸਿਹਰਾ ਆਪਣੇ ਮਾਤਾ-ਪਿਤਾ ਨੂੰ ਦਿੱਤਾ ਹੈ, ਜਿਨ੍ਹਾਂ ਦੇ ਸਹਿਯੋਗ ਸਦਕਾ ਉਹ ਇਹ ਮੁਕਾਮ ਹਾਸਲ ਕਰ ਸਕਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

Credit : www.jagbani.com

  • TODAY TOP NEWS