ਕੈਨੇਡਾ ਤੋਂ ਆਈ ਮੰਦਭਾਗੀ ਖਬਰ! ਜਲੰਧਰ ਦੇ ਆਕਾਸ਼ਦੀਪ ਦੀ ਹਾਰਟ ਅਟੈਕ ਨਾਲ ਮੌਤ

ਕੈਨੇਡਾ ਤੋਂ ਆਈ ਮੰਦਭਾਗੀ ਖਬਰ! ਜਲੰਧਰ ਦੇ ਆਕਾਸ਼ਦੀਪ ਦੀ ਹਾਰਟ ਅਟੈਕ ਨਾਲ ਮੌਤ

ਵੈਨਕੂਵਰ/ਜਲੰਧਰ (ਮਲਕੀਤ) : ਵਿਦੇਸ਼ਾਂ ਤੋਂ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਜਲੰਧਰ ਦੇ ਇੱਕ ਨੌਜਵਾਨ ਆਕਾਸ਼ਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਖ਼ਬਰ ਤੋਂ ਬਾਅਦ ਨੌਜਵਾਨ ਦੇ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ।

ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਗਿਆ ਸੀ ਕੈਨੇਡਾ
ਜਾਣਕਾਰੀ ਅਨੁਸਾਰ ਆਕਾਸ਼ਦੀਪ ਸਿੰਘ ਸਾਲ 2023 ਵਿੱਚ ਸਟੂਡੈਂਟ ਵੀਜ਼ੇ 'ਤੇ ਕੈਨੇਡਾ ਗਿਆ ਸੀ ਤਾਂ ਜੋ ਉੱਥੇ ਪੜ੍ਹਾਈ ਕਰਕੇ ਆਪਣੇ ਪਰਿਵਾਰ ਦਾ ਭਵਿੱਖ ਸੁਧਾਰ ਸਕੇ। ਉਹ ਕੈਨੇਡਾ ਦੇ ਮਾਂਟਰੀਅਲ ਸ਼ਹਿਰ ਵਿੱਚ ਰਹਿ ਕੇ ਆਪਣੀ ਪੜ੍ਹਾਈ ਪੂਰੀ ਕਰ ਰਿਹਾ ਸੀ।

ਕਮਰੇ 'ਚ ਆਰਾਮ ਕਰਦੇ ਸਮੇਂ ਆਇਆ ਦੌਰਾ
ਦੱਸਿਆ ਜਾ ਰਿਹਾ ਹੈ ਕਿ ਘਟਨਾ ਵਾਲੇ ਦਿਨ ਆਕਾਸ਼ਦੀਪ ਰੋਜ਼ਾਨਾ ਦੀ ਤਰ੍ਹਾਂ ਕਾਲਜ ਗਿਆ ਸੀ। ਜਦੋਂ ਉਹ ਕਾਲਜ ਤੋਂ ਵਾਪਸ ਆ ਕੇ ਆਪਣੇ ਕਮਰੇ ਵਿੱਚ ਆਰਾਮ ਕਰ ਰਿਹਾ ਸੀ, ਤਾਂ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਹਾਲਤ ਵਿਗੜਦੀ ਦੇਖ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਆਕਾਸ਼ਦੀਪ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਜਲੰਧਰ 'ਚ ਰਹਿੰਦੇ ਉਸ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਕੈਨੇਡਾ 'ਚ ਰਹਿ ਰਹੀ ਉਸਦੀ ਭੈਣ ਨਵਜੋਤ ਕੌਰ ਅਤੇ ਜੀਜਾ ਨੇ ਦੱਸਿਆ ਕਿ ਉਸ ਦਾ ਸੁਪਨਾ ਵਿਦੇਸ਼ ਵਿੱਚ ਪੜ੍ਹਾਈ ਕਰਕੇ ਪਰਿਵਾਰ ਦਾ ਸਹਾਰਾ ਬਣਨਾ ਸੀ, ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਪਰਿਵਾਰਕ ਮੈਂਬਰ ਮੁਕੇਸ਼ ਕੁਮਾਰ ਅਨੁਸਾਰ, ਮ੍ਰਿਤਕ ਨੌਜਵਾਨ ਦਾ ਅੰਤਿਮ ਸਸਕਾਰ ਕੈਨੇਡਾ 'ਚ ਹੀ ਕਰ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

Credit : www.jagbani.com

  • TODAY TOP NEWS