ਬਰਨਾਲਾ ਦੇ ਤਿੰਨ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸ਼ਹਿਰ 'ਚ ਦਹਿਸ਼ਤ ਦਾ ਮਾਹੌਲ

ਬਰਨਾਲਾ ਦੇ ਤਿੰਨ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸ਼ਹਿਰ 'ਚ ਦਹਿਸ਼ਤ ਦਾ ਮਾਹੌਲ

ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਤਿੰਨ ਨਾਮੀ ਸਕੂਲਾਂ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਪੂਰੇ ਸ਼ਹਿਰ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਇਹ ਧਮਕੀ ਟੰਡਨ ਇੰਟਰਨੈਸ਼ਨਲ ਸਕੂਲ, ਵਾਈ.ਐਸ. ਗਰੁੱਪ ਅਤੇ ਆਰਿਆ ਭੱਟ ਸਕੂਲ ਨੂੰ ਦਿੱਤੀ ਗਈ ਹੈ।

ਈਮੇਲ ਰਾਹੀਂ ਦਿੱਤੀ ਗਈ ਧਮਕੀ

ਪੁਲਸ ਪ੍ਰਸ਼ਾਸਨ ਹੋਇਆ ਮੁਸਤੈਦ

ਜਾਂਚ ਜਾਰੀ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਐੱਸ.ਐੱਸ.ਪੀ. ਨੇ ਅੱਗੇ ਕਿਹਾ ਕਿ ਭਾਵੇਂ ਇਹ ਕਿਸੇ ਦੀ ਸ਼ਰਾਰਤ ਲੱਗ ਰਹੀ ਹੈ ਪਰ ਫਿਰ ਵੀ ਪੁਲਸ ਇਸ ਨੂੰ ਬੇਹੱਦ ਗੰਭੀਰਤਾ ਨਾਲ ਲੈ ਰਹੀ ਹੈ। ਅਹਿਤਿਆਤ ਵਜੋਂ ਪੁਲਸ ਦੀਆਂ ਵਿਸ਼ੇਸ਼ ਟੀਮਾਂ ਨੂੰ ਤਿੰਨਾਂ ਸਕੂਲਾਂ ਵਿਚ ਭੇਜ ਦਿੱਤਾ ਗਿਆ ਹੈ ਤਾਂ ਜੋ ਚੈਕਿੰਗ ਕੀਤੀ ਜਾ ਸਕੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਅਤੇ ਕਿਸੇ ਵੀ ਅਫਵਾਹ 'ਤੇ ਵਿਸ਼ਵਾਸ ਨਾ ਕਰਨ। ਪੁਲਸ ਸਾਈਬਰ ਸੈੱਲ ਦੀ ਮਦਦ ਨਾਲ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਈਮੇਲ ਕਿੱਥੋਂ ਅਤੇ ਕਿਸ ਵੱਲੋਂ ਭੇਜੀ ਗਈ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS