ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

ਜਲੰਧਰ- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਬੀਤੇ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਥੋੜ੍ਹੀ ਰਾਹਤ ਮਿਲੇਗੀ। ਆਉਣ ਵਾਲੇ ਦਿਨਾਂ ਨੂੰ ਲੈ ਕੇ ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਨੇ ਤਾਜ਼ਾ ਅਪਡੇਟ ਸਾਂਝੀ ਕੀਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਜਾਣਕਾਰੀ ਮੁਤਾਬਕ ਅੱਜ ਸ਼ਾਮ ਤੋਂ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ। ਉਥੇ ਹੀ 17 ਅਪ੍ਰੈਲ ਨੂੰ ਕਈ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

PunjabKesari

17 ਅਪ੍ਰੈਲ ਲਈ ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਵੀ ਕੀਤਾ ਹੈ। 18 ਅਪ੍ਰੈਲ ਨੂੰ ਵੀ ਕੁਝ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਖ਼ਾਸ ਕਰਕੇ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਬਿਜਲੀ ਚਮਕਣ ਦੇ ਨਾਲ-ਨਾਲ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। 18 ਅਪ੍ਰੈਲ ਤੋਂ ਬਾਅਦ 20 ਅਪ੍ਰੈਲ ਤੱਕ ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਦੌਰਾਨ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਮੌਸਮ ਸਾਫ਼ ਰਹਿਣ ਦੇ ਨਾਲ-ਨਾਲ ਤਾਪਮਾਨ ਵਿਚ ਵੀ ਵਾਧਾ ਹੋਵੇਗਾ ਅਤੇ ਗਰਮੀ ਵੀ ਵਧੇਗੀ। 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS