"ਅਮਨ ਮੁੜ ਆ ਪੁੱਤ ਓਏ"! ਪੈਰੋਲ ਕੱਟ ਕੇ ਵਾਪਸ ਜੇਲ੍ਹ ਗਏ ਨੌਜਵਾਨ ਦੀ ਮੌਤ, ਧਾਹਾਂ ਮਾਰ ਰੋਈ ਮਾਂ

ਹੁਸ਼ਿਆਰਪੁਰ-ਹੁਸ਼ਿਆਰਪੁਰ ਜੇਲ੍ਹ 'ਚ ਪੈਰੋਲ ਖ਼ਤਮ ਹੋਣ ਤੋਂ ਬਾਅਦ ਵਾਪਸ ਗਏ ਇਕ ਨੌਜਵਾਨ ਦੀ ਅੱਜ ਸਵੇਰੇ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨ ਲੋਈ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਮਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅਮਨ 56 ਦਿਨਾਂ ਦੀ ਪੈਰੋਲ ਕੱਟਣ ਉਪਰੰਤ ਬੀਤੀ ਸ਼ਾਮ ਕਰੀਬ 6 ਵਜੇ ਜੇਲ੍ਹ ਵਾਪਸ ਗਿਆ ਸੀ।

PunjabKesari

ਉਹ ਬਿਲਕੁਲ ਤੰਦਰੁਸਤ ਸੀ ਪਰ ਅੱਜ ਸਵੇਰੇ ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਫ਼ੋਨ ਆਇਆ ਕਿ ਅਮਨ ਦੀ ਸਿਹਤ ਖ਼ਰਾਬ ਹੈ ਅਤੇ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਦੋਂ ਅਸੀਂ ਸਿਵਲ ਹਸਪਤਾਲ ਪਹੁੰਚੇ ਤਾਂ ਉੱਥੇ ਮੇਰੇ ਪੁੱਤ ਦੀ ਲਾਸ਼ ਪਈ ਸੀ। ਉਨ੍ਹਾਂ ਕਿਹਾ ਕਿ ਕੱਲ੍ਹ ਹੱਸਦਾ-ਖੇਡਦਾ ਘਰੋਂ ਗਿਆ ਬੱਚਾ ਅਚਾਨਕ ਕਿਵੇਂ ਮਰ ਸਕਦਾ ਹੈ?

PunjabKesari

ਮ੍ਰਿਤਕ ਦੇ ਮਾਪਿਆਂ ਨੇ ਜੇਲ੍ਹ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਮੌਤ ਪਿੱਛੇ ਕੋਈ ਡੂੰਘੀ ਸਾਜ਼ਿਸ਼ ਜਾਂ ਲਾਪਰਵਾਹੀ ਹੋ ਸਕਦੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਕੀਤੀ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS