ਚੰਡੀਗੜ੍ਹ : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਹੁਣੇ ਤੋਂ ਹੀ ਕਮਰ ਕੱਸ ਲਈ ਹੈ। ਇਸੇ ਸਿਲਸਿਲੇ ਵਿਚ ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਸਿਆਸੀ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕੀਤੀ। ਇਸ ਮੀਟਿੰਗ ਨੂੰ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਤੈਅ ਕਰਨ ਦੇ ਲਿਹਾਜ਼ ਨਾਲ ਬਹੁਤ ਮਹੱਤਵਪੂਰਨ ਮੰਨਿਆ ਜਾ ਰਹੀ ਹੈ। ਇਸ ਬੈਠਕ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਡਾ. ਅਮਰ ਸਿੰਘ ਵਰਗੇ ਦਿੱਗਜ ਆਗੂ ਸ਼ਾਮਲ ਹੋਏ। ਮੀਟਿੰਗ ਦੌਰਾਨ 2027 ਦੀਆਂ ਚੋਣਾਂ ਦੇ ਰੋਡਮੈਪ ਅਤੇ ਪਾਰਟੀ ਦੀ ਮੌਜੂਦਾ ਸਥਿਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com