Good News; ਈਰਾਨ ਨੇ ਅੰਤਰਰਾਸ਼ਟਰੀ ਉਡਾਣਾਂ ਲਈ ਖੋਲ੍ਹ'ਤਾ ਏਅਰਸਪੇਸ

Good News; ਈਰਾਨ ਨੇ ਅੰਤਰਰਾਸ਼ਟਰੀ ਉਡਾਣਾਂ ਲਈ ਖੋਲ੍ਹ'ਤਾ ਏਅਰਸਪੇਸ

ਇੰਟਰਨੈਸ਼ਨਲ ਡੈਸਕ: ਹੋਰਮੁਜ਼ ਨੂੰ ਖੋਲ੍ਹਣ ਦਾ ਐਲਾਨ ਕਰਨ ਤੋਂ ਬਾਅਦ ਈਰਾਨ ਨੇ ਸ਼ਨੀਵਾਰ ਨੂੰ ਇੱਕ ਅਹਿਮ ਫੈਸਲਾ ਲੈਂਦਿਆਂ ਆਪਣੇ ਏਅਰਸਪੇਸ (ਹਵਾਈ ਖੇਤਰ) ਨੂੰ ਵੀ ਅੰਸ਼ਕ ਤੌਰ 'ਤੇ ਖੋਲ੍ਹ ਦਿੱਤਾ ਹੈ। ਇਸ ਫੈਸਲੇ ਨਾਲ ਅਰਬ ਦੇਸ਼ਾਂ ਵਿੱਚ ਫਸੇ ਉਹਨਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਜੋ ਆਪਣੇ ਘਰਾਂ ਨੂੰ ਪਰਤਣਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਈਰਾਨ ਦਾ ਏਅਰਸਪੇਸ ਅਮਰੀਕਾ ਅਤੇ ਇਜ਼ਰਾਈਲ ਨਾਲ  ਜਾਰੀ ਜੰਗ ਕਾਰਨ ਕਾਫੀ ਸਮੇਂ ਤੋਂ ਬੰਦ ਸੀ। ਅਜਿਹੇ ਵਿਚ ਹੁਣ ਇਸ ਦਾ ਅੰਸ਼ਕ ਤੌਰ 'ਤੇ ਖੁੱਲ੍ਹਣਾ ਇਹ ਸੰਕੇਤ ਦਿੰਦਾ ਹੈ ਕਿ ਹਾਲਾਤ ਹੌਲੀ-ਹੌਲੀ ਸੁਧਰ ਰਹੇ ਹਨ।

ਈਰਾਨ ਦੀ ਸਿਵਲ ਐਵੀਏਸ਼ਨ ਅਥਾਰਟੀ ਮੁਤਾਬਕ ਦੇਸ਼ ਦੇ ਪੂਰਬੀ ਹਿੱਸੇ ਦਾ ਹਵਾਈ ਖੇਤਰ ਹੁਣ ਟ੍ਰਾਂਜ਼ਿਟ ਉਡਾਣਾਂ ਲਈ ਖੋਲ੍ਹ ਦਿੱਤਾ ਗਿਆ ਹੈ। ਸਥਾਨਕ ਸਮੇਂ ਅਨੁਸਾਰ ਸਵੇਰੇ 7 ਵਜੇ ਤੋਂ ਕੁਝ ਹਵਾਈ ਅੱਡਿਆਂ ਨੂੰ ਦੁਬਾਰਾ ਕੰਮ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਹਾਲਾਂਕਿ, ਜ਼ਮੀਨੀ ਹਕੀਕਤ ਅਜੇ ਵੀ ਚਿੰਤਾਜਨਕ ਹੈ। ਫਲਾਈਟ ਟ੍ਰੈਕਿੰਗ ਡੇਟਾ ਅਨੁਸਾਰ ਅੰਤਰਰਾਸ਼ਟਰੀ ਏਅਰਲਾਈਨਾਂ ਅਜੇ ਵੀ ਈਰਾਨ ਦੇ ਉੱਪਰੋਂ ਲੰਘਣ ਦਾ ਜੋਖਮ ਨਹੀਂ ਲੈ ਰਹੀਆਂ ਅਤੇ ਲੰਬਾ ਰਸਤਾ ਤੈਅ ਕਰਕੇ ਆਪਣੇ ਟਿਕਾਣਿਆਂ ਤੱਕ ਪਹੁੰਚ ਰਹੀਆਂ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਏਅਰਲਾਈਨਾਂ ਅਜੇ ਪੂਰੀ ਤਰ੍ਹਾਂ ਭਰੋਸਾ ਨਹੀਂ ਜਤਾ ਪਾ ਰਹੀਆਂ।

ਪੜ੍ਹੋ ਇਹ ਅਹਿਮ ਖ਼ਬਰ- ਭਾਰਤ ਲਈ Good News; ਰੂਸੀ ਤੇਲ 'ਤੇ ਪਾਬੰਦੀਆਂ 'ਚ ਢਿੱਲ, ਅਮਰੀਕਾ ਨੇ ਇਕ ਮਹੀਨਾ ਵਧਾਈ ਛੋਟ

ਇਸ ਦੇ ਨਾਲ ਹੀ ਈਰਾਨ ਨੇ ਹੋਰਮੁਜ਼ ਸਟ੍ਰੇਟ ਨੂੰ ਵਪਾਰਕ ਜਹਾਜ਼ਾਂ ਲਈ ਪੂਰੀ ਤਰ੍ਹਾਂ ਖੋਲ੍ਹਣ ਦਾ ਐਲਾਨ ਕੀਤਾ ਹੈ, ਜਿੱਥੋਂ ਦੁਨੀਆ ਦੀ ਲਗਭਗ 20 ਫੀਸਦੀ ਤੇਲ ਸਪਲਾਈ ਹੁੰਦੀ ਹੈ। ਹਾਲਾਂਕਿ,ਈਰਾਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਸ ਰਸਤੇ 'ਤੇ ਆਪਣੀ ਪਕੜ ਬਣਾਈ ਰੱਖੇਗਾ ਅਤੇ ਲੋੜ ਪੈਣ 'ਤੇ ਇਸ ਨੂੰ ਮੁੜ ਬੰਦ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਫ਼ ਕਰ ਦਿੱਤਾ ਹੈ ਕਿ ਅਮਰੀਕੀ ਨੌਸੈਨਾ ਵੱਲੋਂ ਲਗਾਈ ਗਈ ਨਾਕਾਬੰਦੀ  ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਈਰਾਨ ਨਾਲ ਉਸ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਲੈ ਕੇ ਕੋਈ ਠੋਸ ਸਮਝੌਤਾ ਨਹੀਂ ਹੋ ਜਾਂਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS