ਆ ਗਿਆ ਭੂਚਾਲ ! ਕੰਬ ਗਈ ਧਰਤੀ, ਪਾਕਿ-ਅਫ਼ਗਾਨ 'ਚ ਲੱਗੇ ਜ਼ਬਰਦਸਤ ਝਟਕੇ

ਆ ਗਿਆ ਭੂਚਾਲ ! ਕੰਬ ਗਈ ਧਰਤੀ, ਪਾਕਿ-ਅਫ਼ਗਾਨ 'ਚ ਲੱਗੇ ਜ਼ਬਰਦਸਤ ਝਟਕੇ

ਇਸਲਾਮਾਬਾਦ (ਆਈਏਐਨਐਸ) ਅਫਗਾਨਿਸਤਾਨ ਦੇ ਹਿੰਦੂ ਕੁਸ਼ ਖੇਤਰ ਵਿੱਚ ਸ਼ਨੀਵਾਰ ਨੂੰ 5.5 ਤੀਬਰਤਾ ਦਾ ਭੂਚਾਲ ਆਇਆ, ਜਿਸ ਦੇ ਝਟਕੇ ਪਾਕਿਸਤਾਨ ਦੇ ਇਸਲਾਮਾਬਾਦ, ਪੇਸ਼ਾਵਰ ਅਤੇ ਖੈਬਰ ਪਖਤੂਨਖਵਾ ਦੇ ਕਈ ਹਿੱਸਿਆਂ ਵਿੱਚ ਮਹਿਸੂਸ ਕੀਤੇ ਗਏ। ਸਥਾਨਕ ਮੀਡੀਆ ਰਿਪੋਰਟਾਂ ਵਿਚ ਇਹ ਜਾਣਕਾਰੀ ਦਿੱਤੀ ਗਈ।

ਪ੍ਰਮੁੱਖ ਪਾਕਿਸਤਾਨੀ ਮੀਡੀਆ ਆਉਟਲੈਟ ਜੀਓ ਟੀਵੀ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਮੌਸਮ ਵਿਭਾਗ (ਪੀਐਮਡੀ) ਦੇ ਰਾਸ਼ਟਰੀ ਭੂਚਾਲ ਨਿਗਰਾਨੀ ਕੇਂਦਰ (ਐਨਐਸਐਮਸੀ) ਨੇ ਦੱਸਿਆ ਕਿ ਭੂਚਾਲ 199 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ ਅਤੇ ਇਸਦੀ ਤੀਬਰਤਾ 5.5 ਮਾਪੀ ਗਈ ਹੈ।

ਪੜ੍ਹੋ ਇਹ ਅਹਿਮ ਖ਼ਬਰ- 'ਮੁੜ ਬੰਦ ਹੋਵੇਗਾ ਹੋਰਮੁਜ਼..!' ਈਰਾਨ ਨੇ ਦੇ'ਤੀ ਚੇਤਾਵਨੀ

ਮੀਡੀਆ ਰਿਪੋਰਟ ਵਿੱਚ ਦੱਸਿਾ ਗਿਆ ਹੈ ਕਿ ਸਵਾਤ, ਹਾਂਗੂ, ਉੱਤਰੀ ਵਜ਼ੀਰਿਸਤਾਨ ਅਤੇ ਚਿਤਰਾਲ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਦੋਂ ਕਿ ਰਾਵਲਪਿੰਡੀ ਦੇ ਵਸਨੀਕਾਂ ਨੇ ਜ਼ਮੀਨ ਹਿੱਲਦੀ ਮਹਿਸੂਸ ਕੀਤੀ, ਜਿਸ ਕਾਰਨ ਲੋਕ ਘਰਾਂ ਤੋਂ ਬਾਹਰ ਆ ਗਏ।ਹਾਲਾਂਕਿ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਕੋਈ ਤੁਰੰਤ ਰਿਪੋਰਟ ਨਹੀਂ ਹੈ।  ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭੂਚਾਲ ਦਾ ਕੇਂਦਰ ਕੋਹ ਹਿੰਦੂ ਕੁਸ਼ ਖੇਤਰ ਵਿੱਚ ਸਥਿਤ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS