ਸਪੋਰਟਸ ਡੈਸਕ : ਆਈਪੀਐੱਲ 2026 ਦਾ 26ਵਾਂ ਮੈਚ ਅੱਜ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਤੇ ਦਿੱਲੀ ਕੈਪੀਟਲਸ (DC) ਵਿਚਾਲੇ ਖੇਡਿਆ ਜਾ ਰਿਹਾ ਹੈ। ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਆਰ.ਸੀ.ਬੀ. ਦੀ ਟੀਮ ਇਸ ਸੀਜ਼ਨ ਵਿੱਚ ਸ਼ਾਨਦਾਰ ਫਾਰਮ ਵਿੱਚ ਹੈ ਅਤੇ 5 ਵਿੱਚੋਂ 4 ਮੈਚ ਜਿੱਤ ਕੇ ਅੰਕ ਸੂਚੀ ਵਿੱਚ ਦੂਜੇ ਸਥਾਨ 'ਤੇ ਕਾਬਜ਼ ਹੈ, ਜਦਕਿ ਦਿੱਲੀ ਕੈਪੀਟਲਸ ਦਾ ਪ੍ਰਦਰਸ਼ਨ ਹੁਣ ਤੱਕ ਉਤਰਾਅ-ਚੜ੍ਹਾਅ ਵਾਲਾ ਰਿਹਾ ਹੈ।
ਦੋਵੇਂ ਟੀਮਾਂ ਦੀ ਪਲੇਇੰਗ 11
ਦਿੱਲੀ ਕੈਪੀਟਲਜ਼ : ਪਥੁਮ ਨਿਸਾਂਕਾ, ਕੇਐਲ ਰਾਹੁਲ (ਵਿਕਟਕੀਪਰ), ਸਮੀਰ ਰਿਜ਼ਵੀ, ਅਕਸ਼ਰ ਪਟੇਲ (ਕਪਤਾਨ), ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਆਕਿਬ ਨਬੀ ਡਾਰ, ਲੁੰਗੀ ਨਗੀਡੀ, ਕੁਲਦੀਪ ਯਾਦਵ, ਟੀ ਨਟਰਾਜਨ, ਮੁਕੇਸ਼ ਕੁਮਾਰ
ਰਾਇਲ ਚੈਲੰਜਰਜ਼ ਬੈਂਗਲੁਰੂ: ਵਿਰਾਟ ਕੋਹਲੀ, ਫਿਲਿਪ ਸਾਲਟ, ਦੇਵਦੱਤ ਪਡੀਕਲ, ਰਜਤ ਪਾਟੀਦਾਰ (ਕਪਤਾਨ), ਜਿਤੇਸ਼ ਸ਼ਰਮਾ (ਵਿਕਟਕੀਪਰ), ਟਿਮ ਡੇਵਿਡ, ਰੋਮੀਓ ਸ਼ੈਫਰਡ, ਕਰੁਣਾਲ ਪੰਡਯਾ, ਭੁਵਨੇਸ਼ਵਰ ਕੁਮਾਰ, ਸੁਯਸ਼ ਸ਼ਰਮਾ, ਜੋਸ਼ ਹੇਜ਼ਲਵੁੱਡ।
Credit : www.jagbani.com