ਅੰਮ੍ਰਿਤਸਰ– ਅੰਮ੍ਰਿਤਸਰ ਵਿਖੇ ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਵੱਲੋਂ “ਨਸ਼ਾ ਮੁਕਤ ਪੰਜਾਬ ਸੰਕਲਪ ਸਮਾਰੋਹ 2026” ਤਹਿਤ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਗਵਰਨਰ ਸ਼੍ਰੀ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਰੋਹ ਦੌਰਾਨ ਉਨ੍ਹਾਂ ਨੇ ਨਸ਼ੇ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਗਵਰਨਰ ਕਟਾਰੀਆ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਸਿਰਫ਼ ਸਰਕਾਰ ਦਾ ਹੀ ਨਹੀਂ, ਸਗੋਂ ਹਰ ਨਾਗਰਿਕ ਦਾ ਸੰਕਲਪ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਬਹਾਦਰ ਸੂਬਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਵਿੱਚ ਵੱਡਾ ਯੋਗਦਾਨ ਪਾਇਆ ਹੈ, ਪਰ ਅੱਜ ਨਸ਼ੇ ਦੀ ਲਤ ਨੇ ਕਈ ਨੌਜਵਾਨਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ। ਇਸ ਬੁਰਾਈ ਤੋਂ ਪੰਜਾਬ ਨੂੰ ਬਚਾਉਣਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com