ਅੰਮ੍ਰਿਤਸਰ: ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ‘ਤੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਅਟਾਰੀ-ਵਾਹਗਾ ਬਾਰਡਰ ਰਾਹੀਂ ਵਾਪਸ ਭਾਰਤ ਪਰਤ ਆਇਆ ਹੈ। ਜਾਣਕਾਰੀ ਮੁਤਾਬਕ ਇਸ ਜੱਥੇ 'ਚ ਕੁੱਲ 2238 ਸ਼ਰਧਾਲੂ ਸ਼ਾਮਲ ਸਨ, ਜੋ ਇਨ੍ਹਾਂ ਧਾਰਮਿਕ ਤਿਉਹਾਰਾਂ ਨੂੰ ਮਨਾਉਣ ਲਈ ਪਾਕਿਸਤਾਨ ਗਏ ਸਨ। ਵਾਪਸੀ ‘ਤੇ ਸ਼ਰਧਾਲੂਆਂ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਉੱਥੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਉਨ੍ਹਾਂ ਲਈ ਬਹੁਤ ਵਧੀਆ ਪ੍ਰਬੰਧ ਅਤੇ ਸੁਵਿਧਾਵਾਂ ਕੀਤੀਆਂ ਗਈਆਂ ਸਨ।
ਸ਼ਰਧਾਲੂਆਂ ਨੇ ਦੱਸਿਆ ਕਿ ਉਹ ਪਾਕਿਸਤਾਨ ਵਿੱਚ ਸਥਿਤ ਪਵਿੱਤਰ ਸਿੱਖ ਧਾਮਾਂ ਜਿਵੇਂ ਸ੍ਰੀ ਨਨਕਾਣਾ ਸਾਹਿਬ, ਸ੍ਰੀ ਪੰਜਾ ਸਾਹਿਬ, ਸ੍ਰੀ ਡੇਰਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਸਮੇਤ ਹੋਰ ਗੁਰਧਾਮਾਂ ‘ਤੇ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਉੱਥੇ ਜਾ ਕੇ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਅਤੇ ਖੁਸ਼ੀ ਦਾ ਅਨੁਭਵ ਹੋਇਆ। ਇਸ ਮੌਕੇ ‘ਤੇ ਸ਼ਰਧਾਲੂਆਂ ਨੇ ਭਾਰਤ ਅਤੇ ਪਾਕਿਸਤਾਨ ਦੋਵੇਂ ਸਰਕਾਰਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਲਾਂਘੇ ਹੋਰ ਖੋਲ੍ਹੇ ਜਾਣ, ਤਾਂ ਜੋ ਭਵਿੱਖ ਵਿੱਚ ਵੀ ਸ਼ਰਧਾਲੂਆਂ ਨੂੰ ਆਸਾਨੀ ਨਾਲ ਦਰਸ਼ਨ ਕਰਨ ਦਾ ਮੌਕਾ ਮਿਲ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com