ਨਹੀਂ ਸਾਂਭ ਸਕਦੇ ਬੀਵੀ-ਬੱਚੇ, ਫਿਰ ਵਿਆਹ ਹੀ ਨਾ ਕਰਵਾਓ! ਇਸ ਹਾਈਕਰੋਟ ਨੇ ਕੀਤੀ ਸਖ਼ਤ ਟਿੱਪਣੀ

ਨਹੀਂ ਸਾਂਭ ਸਕਦੇ ਬੀਵੀ-ਬੱਚੇ, ਫਿਰ ਵਿਆਹ ਹੀ ਨਾ ਕਰਵਾਓ! ਇਸ ਹਾਈਕਰੋਟ ਨੇ ਕੀਤੀ ਸਖ਼ਤ ਟਿੱਪਣੀ

ਪ੍ਰਯਾਗਰਾਜ : ਇਲਾਹਾਬਾਦ ਹਾਈਕੋਰਟ ਨੇ ਪਤਨੀ ਦੇ ਗੁਜ਼ਾਰਾ ਭੱਤੇ ਨਾਲ ਜੁੜੇ ਇਕ ਮਾਮਲੇ ਵਿਚ ਮਰਦਾਂ ਨੂੰ ਲੈ ਕੇ ਬੇਹੱਦ ਸਖ਼ਤ ਟਿੱਪਣੀ ਕੀਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਪਤੀ ਆਪਣੀ ਮਾੜੀ ਆਰਥਿਕ ਹਾਲਤ ਦਾ ਬਹਾਨਾ ਬਣਾ ਕੇ ਪਤਨੀ ਅਤੇ ਬੱਚਿਆਂ ਦੇ ਪਾਲਣ-ਪੋਸ਼ਣ ਦੀ ਜ਼ਿੰਮੇਵਾਰੀ ਤੋਂ ਪੱਲਾ ਨਹੀਂ ਝਾੜ ਸਕਦਾ। ਇਲਾਹਾਬਾਦ ਹਾਈ ਕੋਰਟ ਨੇ ਟਿੱਪਣੀ ਕੀਤੀ ਹੈ ਕਿ ਜਿਨ੍ਹਾਂ ਮਰਦਾਂ ਨੂੰ ਲੱਗਦਾ ਹੈ ਕਿ ਜੇਕਰ ਉਨ੍ਹਾਂ ਦਾ ਵਿਆਹ ਟੁੱਟ ਸਕਦਾ ਹੈ ਜਾਂ ਉਹ ਆਪਣੀ ਪਤਨੀ ਅਤੇ ਬੱਚਿਆਂ ਦਾ ਪਾਲਣ-ਪੋਸ਼ਣ ਨਹੀਂ ਕਰ ਸਕਣਗੇ, ਖਰਚਾ ਨਹੀਂ ਚੁੱਕ ਸਕਦੇ, ਉਨ੍ਹਾਂ ਨੂੰ ਵਿਆਹ ਨਹੀਂ ਕਰਵਾਉਣਾ ਚਾਹੀਦਾ।

ਜਾਣੋ ਪੂਰਾ ਮਾਮਲਾ
ਜਸਟਿਸ ਅਤੁਲ ਸ਼੍ਰੀਧਰਨ ਅਤੇ ਜਸਟਿਸ ਵਿਵੇਕ ਸਰਨ ਦੀ ਬੈਂਚ ਇਕ ਪਤੀ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ। ਫੈਮਿਲੀ ਕੋਰਟ ਨੇ ਪਤੀ ਨੂੰ ਆਪਣੀ ਪਤਨੀ ਨੂੰ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਦੇਣ ਦਾ ਹੁਕਮ ਦਿੱਤਾ ਸੀ, ਜਿਸ ਨੂੰ ਪਤੀ ਨੇ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ। ਪਤੀ ਦੀ ਦਲੀਲ ਸੀ ਕਿ ਉਹ ਇਕ ਮਜ਼ਦੂਰ ਹੈ ਅਤੇ ਉਸ ਦੀ ਮਾਲੀ ਹਾਲਤ ਇੰਨੀ ਮਾੜੀ ਹੈ ਕਿ ਉਹ ਹਰੇਕ ਮਹੀਨੇ 4 ਹਜ਼ਾਰ ਰੁਪਏ ਨਹੀਂ ਦੇ ਸਕਦਾ।  

ਅਦਾਲਤ ਦੀਆਂ ਮੁੱਖ ਟਿੱਪਣੀਆਂ
ਇਸ ਮਾਮਲੇ ਦੇ ਸਬੰਧ ਵਿਚ ਅਦਾਲਤ ਨੇ ਕਿਹਾ ਕਿ ਜਿਹੜੇ ਮਰਦਾਂ ਨੂੰ ਲੱਗਦਾ ਹੈ ਕਿ ਵਿਆਹੁਤਾ ਜ਼ਿੰਦਗੀ ਵਿਚ ਖਟਾਸ ਆਉਣ 'ਤੇ ਉਹ ਆਪਣੀ ਪਤਨੀ ਅਤੇ ਬੱਚਿਆਂ ਦਾ ਖ਼ਰਚਾ ਨਹੀਂ ਚੁੱਕ ਸਕਦੇ, ਉਨ੍ਹਾਂ ਨੂੰ ਵਿਆਹ ਹੀ ਨਹੀਂ ਕਰਵਾਉਣਾ ਚਾਹੀਦੈ। ਬੈਂਚ ਨੇ ਕਿਹਾ ਕਿ ਜਦੋਂ ਕੋਈ ਵਿਅਕਤੀ ਕਿਸੇ ਔਰਤ ਨਾਲ ਵਿਆਹ ਕਰਵਾਉਂਦਾ ਹੈ ਤਾਂ ਉਹ ਕਾਨੂੰਨੀ ਤੌਰ 'ਤੇ ਉਸ ਦਾ ਪਾਲਣ-ਪੋਸ਼ਣ ਕਰਨ ਲਈ ਪਾਬੰਧ ਹੁੰਦਾ ਹੈ। ਮੁਕੱਦਮੇ ਦੌਰਾਨ ਆਰਥਿਕ ਤੰਗੀ ਦਾ ਬਹਾਨਾ ਸਵੀਕਾਰ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਕਿਹਾ ਕਿ ਅੱਜ ਦੇ ਮਹਿੰਗਾਈ ਦੇ ਦੌਰ ਵਿਚ 4 ਹਜ਼ਾਰ ਰੁਪਏ ਮਹੀਨਾ ਦੇਣਾ ਕੋਈ ਵੱਡੀ ਰਕਮ ਨਹੀਂ ਹੈ। ਇਹ ਇਕ ਮਾਮੂਲੀ ਰਕਮ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS