ਅੰਮ੍ਰਿਤਸਰ- ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਇਲਾਕੇ 'ਚ ਦੇਰ ਰਾਤ ਗੋਲੀਬਾਰੀ ਦੀ ਸੰਸਨੀਖੇਜ਼ ਘਟਨਾ ਵਾਪਰੀ। ਇਸ ਦੌਰਾਨ ਨਰਾਇਣ ਦਾਸ ਨਾਮਕ ਵਿਅਕਤੀ ਦੀ ਮੌਤ ਹੋ ਗਈ, ਜੋ ਆਪਣੇ ਘਰ ਦੇ ਨੇੜੇ ਹੀ ਜਨਰਲ ਸਟੋਰ ਚਲਾਉਂਦਾ ਸੀ। ਪਰਿਵਾਰਕ ਮੈਂਬਰਾਂ ਦੇ ਮੁਤਾਬਕ, ਨਰਾਇਣ ਦਾਸ ਹਰ ਰੋਜ਼ ਦੀ ਤਰ੍ਹਾਂ ਰਾਤ ਸਮੇਂ ਆਪਣੇ ਕੁੱਤਿਆਂ ਨੂੰ ਘੁਮਾਉਣ ਲਈ ਬਾਹਰ ਨਿਕਲੇ ਹੋਏ ਸਨ। ਇਸ ਦੌਰਾਨ ਅਚਾਨਕ ਗੋਲੀ ਚੱਲਣ ਦੀ ਆਵਾਜ਼ ਆਈ। ਉਨ੍ਹਾਂ ਨੇ ਤੁਰੰਤ ਘਰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਨੂੰ ਗੋਲੀ ਲੱਗ ਗਈ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐੱਸ.ਪੀ. ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨਰਾਇਣ ਦਾਸ ਨੇ ਇੱਕ ਦੁਕਾਨ ਦੇ ਸ਼ਟਰ ‘ਤੇ ਲੱਕੜੀ ਨਾਲ ਵਾਰ ਕੀਤਾ, ਜਿਸ ਤੋਂ ਬਾਅਦ ਗੁਆਂਢੀ ਰਜਨੀਸ਼ ਨਾਲ ਤਕਰਾਰ ਹੋ ਗਈ। ਤਕਰਾਰ ਦੌਰਾਨ ਰਜਨੀਸ਼ ਨੇ ਆਪਣੀ 12 ਬੋਰ ਲਾਇਸੈਂਸੀ ਬੰਦੂਕ ਨਾਲ ਗੋਲੀ ਚਲਾਈ, ਜੋ ਨਰਾਇਣ ਦਾਸ ਦੀ ਲੱਤ ਵਿੱਚ ਲੱਗੀ। ਵੱਧ ਖੂਨ ਵਹਿਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਵਾਰਦਾਤ ਵਿੱਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਕੇਸ ਦਰਜ ਕਰਕੇ ਅਗਲੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com