ਮੋਗਾ : ਗਰਮੀ ਕਾਰਨ ਤਾਪਮਾਨ ਵਿਚ ਜੋ ਵਾਧਾ ਹੋਇਆ ਹੈ ਇਸ ਨਾਲ ਵਿਦਿਆਰਥੀਆਂ ਦੀ ਸਿਹਤ ਉੱਤੇ ਮਾੜਾ ਅਸਰ ਪੈ ਸਕਦਾ ਹੈ, ਜਿਸਦੇ ਮੱਦੇਨਜਰ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਹਿਤ ਵਿਚ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਜ਼ਿਲ੍ਹਾ ਮੋਗਾ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਨੂੰ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਹਦਾਇਤਾਂ ਵਿਚ ਕਿਹਾ ਹੈ ਕਿ ਗਰਮੀ ਦੀ ਲਹਿਰ (ਹੀਟ ਵੇਵ) ਦੇ ਮੱਦੇਨਜ਼ਰ ਜ਼ਿਲ੍ਹਾ ਮੋਗਾ ਦੇ ਸਮੂਹ ਸਕੂਲਾਂ ਵਿਚ ਹਰ ਘੰਟੇ ਬਾਅਦ ਪਾਣੀ ਪੀਣ ਲਈ ਲਾਜ਼ਮੀ ਵਾਟਰ ਬ੍ਰੇਕ/ਘੰਟੀ ਹੋਵੇਗੀ ਤਾਂ ਜੋ ਸਮੂਹ ਵਿਦਿਆਰਥੀਆਂ ਨੂੰ ਡੀਹਾਈਡ੍ਰੇਸ਼ਨ ਤੋਂ ਬਚਾਇਆ ਜਾ ਸਕੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com