ਜਲੰਧਰ- ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 3 ਮਈ ਤੱਕ ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ ਕੀਤੀ ਹੈ। ਅਗਲੇ ਪੰਜ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਮੌਸਮ 'ਚ ਵੱਡੀਆਂ ਤਬਦੀਲੀਆਂ ਵੇਖਣ ਨੂੰ ਮਿਲ ਸਕਦੀਆਂ ਹਨ। 29 ਅਪ੍ਰੈਲ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ 'ਯੈਲੋ ਅਲਰਟ' ਜਾਰੀ ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਬਠਿੰਡਾ, ਮਾਨਸਾ, ਰੂਪਨਗਰ, ਨਵਾਂਸ਼ਹਿਰ, ਮੋਹਾਲੀ ਵਿਚ ਬਾਰਿਸ਼ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ਼-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਹੈ।

30 ਅਪ੍ਰੈਲ ਨੂੰ ਮੌਸਮ 'ਚ ਕੁਝ ਸੁਧਾਰ ਹੋਵੇਗਾ ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਵਿੱਚ ਅਜੇ ਵੀ 'ਯੈਲੋ ਅਲਰਟ' ਬਰਕਰਾਰ ਰਹੇਗਾ। ਬਾਕੀ ਪੰਜਾਬ 'ਚ ਕੋਈ ਵਿਸ਼ੇਸ਼ ਚਿਤਾਵਨੀ ਨਹੀਂ ਹੈ। ਮੌਸਮ ਵਿਭਾਗ ਵੱਲੋਂ ਇਕ ਮਈ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਇਸ ਦਿਨ ਪੂਰੇ ਪੰਜਾਬ 'ਚ ਮੌਸਮ ਸਾਫ਼ ਰਹਿਣ ਦੀ ਉਮੀਦ ਜਤਾਈ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com