ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

ਬੈਂਗਲੁਰੂ : ਬੈਂਗਲੁਰੂ ਵਿੱਚ ਬੁੱਧਵਾਰ ਨੂੰ ਪਏ ਭਾਰੀ ਮੀਂਹ ਨੇ ਕਹਿਰ ਮਚਾ ਦਿੱਤਾ ਹੈ। ਇੱਥੋਂ ਦੇ ਬੌਰਿੰਗ ਅਤੇ ਲੇਡੀ ਕਰਜ਼ਨ ਹਸਪਤਾਲ ਦੀ ਇੱਕ ਕੰਧ ਡਿੱਗਣ ਕਾਰਨ ਤਿੰਨ ਬੱਚਿਆਂ ਸਮੇਤ ਘੱਟੋ-ਘੱਟ ਸੱਤ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤੇਜ਼ ਹਵਾਵਾਂ, ਮੀਂਹ ਤੇ ਗੜੇਮਾਰੀ ਤੋਂ ਬਚਣ ਲਈ ਇਹ ਲੋਕ ਕੰਧ ਦੇ ਨੇੜੇ ਪਨਾਹ ਲੈ ਰਹੇ ਸਨ ਅਤੇ ਕੰਧ ਅਚਾਨਕ ਉਨ੍ਹਾਂ ਉੱਤੇ ਆ ਡਿੱਗੀ।

ਮਿਲੀ ਜਾਣਕਾਰੀ ਅਨੁਸਾਰ, ਸੱਤੇ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਤੁਰੰਤ ਬਾਅਦ ਪੁਲਸ ਅਤੇ ਐਮਰਜੈਂਸੀ ਸੇਵਾਵਾਂ ਦੇ ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਸਥਾਨਕ ਲੋਕਾਂ ਦੀ ਮਦਦ ਨਾਲ ਮਲਬੇ ਹੇਠੋਂ ਲਾਸ਼ਾਂ ਨੂੰ ਬਾਹਰ ਕੱਢਿਆ। 

ਮੁੱਖ ਮੰਤਰੀ ਵੱਲੋਂ ਮੁਆਵਜ਼ੇ ਦਾ ਐਲਾਨ
ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਖੁਦ ਘਟਨਾ ਸਥਾਨ ਦਾ ਦੌਰਾ ਕੀਤਾ। ਮੁੱਖ ਮੰਤਰੀ ਦਫ਼ਤਰ (CMO) ਨੇ ਇਸ ਮੰਦਭਾਗੀ ਘਟਨਾ ਵਿੱਚ ਸੱਤ ਮੌਤਾਂ ਦੀ ਪੁਸ਼ਟੀ ਕੀਤੀ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।

ਉਪ ਮੁੱਖ ਮੰਤਰੀ ਨੇ ਲਿਆ ਜਾਇਜ਼ਾ
ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਕਮਿਸ਼ਨਰ ਨਾਲ ਗੱਲ ਕੀਤੀ ਹੈ ਅਤੇ ਉਹ ਸਥਿਤੀ ਦਾ ਜਾਇਜ਼ਾ ਲੈਣ ਅਤੇ ਮਦਦ ਦਾ ਪ੍ਰਬੰਧ ਕਰਨ ਲਈ ਤੁਰੰਤ ਮੌਕੇ 'ਤੇ ਪਹੁੰਚ ਰਹੇ ਹਨ। ਉਨ੍ਹਾਂ ਆਪਣੀਆਂ ਪਹਿਲਾਂ ਤੋਂ ਤੈਅ ਮੀਟਿੰਗਾਂ ਰੱਦ ਕਰਕੇ ਪੀੜਤਾਂ ਦੀ ਸਹਾਇਤਾ ਨੂੰ ਪਹਿਲ ਦਿੱਤੀ।

Credit : www.jagbani.com

  • TODAY TOP NEWS