ਵੈਸ਼ਨੋ ਦੇਵੀ ਤੋਂ ਆ ਰਹੇ ਲੋਕਾਂ ਲਈ ਕਾਲ ਬਣੀ CNG ਕਾਰ, ਗੈਸ ਲੀਕ ਹੋਣ ਕਾਰਨ ਮਚਿਆ ਭਾਂਬੜ, 5 ਦੀ ਮੌਤ

ਵੈਸ਼ਨੋ ਦੇਵੀ ਤੋਂ ਆ ਰਹੇ ਲੋਕਾਂ ਲਈ ਕਾਲ ਬਣੀ CNG ਕਾਰ, ਗੈਸ ਲੀਕ ਹੋਣ ਕਾਰਨ ਮਚਿਆ ਭਾਂਬੜ, 5 ਦੀ ਮੌਤ

ਨਵੀਂ ਦਿੱਲੀ : ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਵੱਡਾ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਿਥੇ ਗੈਸ ਲੀਕ ਹੋਣ ਕਾਰਨ ਕਾਰ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਕਾਰ ਦੇ ਅੰਦਰ ਬੈਠੇ ਪੰਜ ਲੋਕ ਜ਼ਿੰਦਾ ਸੜ ਗਏ। ਰਾਜਸਥਾਨ ਦੇ ਅਲਵਰ ਜ਼ਿਲ੍ਹੇ ਵਿੱਚ ਬੁੱਧਵਾਰ ਦੇਰ ਰਾਤ ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਭਿਆਨਕ ਸੜਕ ਹਾਦਸੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਲਕਸ਼ਮਣਗੜ੍ਹ ਥਾਣਾ ਖੇਤਰ ਦੇ ਮੌਜਪੁਰ ਨੇੜੇ ਇੱਕ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ ਅਤੇ ਇਸ ਦੌਰਾਨ ਪੂਰੀ ਤਰ੍ਹਾਂ ਤਬਾਹ ਹੋ ਗਈ। 

ਇਸ ਦਰਦਨਾਕ ਹਾਦਸੇ ਵਿੱਚ ਕਾਰ ਵਿੱਚ ਸਵਾਰ ਪੰਜ ਲੋਕਾਂ ਦੀ ਸੜਨ ਕਾਰਨ ਮੌਕੇ 'ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਸਾਰੇ ਮ੍ਰਿਤਕ ਮੱਧ ਪ੍ਰਦੇਸ਼ ਦੇ ਸ਼ਿਓਪੁਰ ਜ਼ਿਲ੍ਹੇ ਦੇ ਵਸਨੀਕ ਸਨ। ਉਕਤ ਸਾਰੇ ਲੋਕ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਘਰ ਵਾਪਸ ਆ ਰਹੇ ਸਨ। ਪਰਿਵਾਰ ਨੇ ਯਾਤਰਾ ਲਈ ਟੈਕਸੀ ਬੁੱਕ ਕੀਤੀ ਸੀ। ਯਾਤਰਾ ਪੂਰੀ ਕਰਨ ਤੋਂ ਬਾਅਦ, ਜਦੋਂ ਉਹ ਵਾਪਸ ਆ ਰਹੇ ਸਨ ਤਾਂ ਇਹ ਹਾਦਸਾ ਵਾਪਰਿਆ। ਚਸ਼ਮਦੀਦਾਂ ਅਤੇ ਸ਼ੁਰੂਆਤੀ ਜਾਂਚ ਦੇ ਅਨੁਸਾਰ, ਐਕਸਪ੍ਰੈਸਵੇਅ ਤੋਂ ਲੰਘਦੇ ਸਮੇਂ ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕਿਸੇ ਨੂੰ ਵੀ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਿਆ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS