ਸੰਗਰੂਰ : ਜ਼ਿਲ੍ਹਾ ਸੰਗਰੂਰ ਵਿਚ ਪੈਂਦੇ ਪਿੰਡ ਸ਼ਾਦੀਹਰੀ ’ਚ ਜਵਾਈ ਵੱਲੋਂ ਆਪਣੇ ਸਹੁਰੇ ਅਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ। ਗੋਲੀਆਂ ਲੱਗਣ ਕਾਰਣ ਗੰਭੀਰ ਰੂਪ ਵਿਚ ਜ਼ਖਮੀ ਹੋਏ ਪਿਓ-ਪੁੱਤ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com