ਪੰਜਾਬ 'ਚ ਰੂਹ ਕੰਬਾਊ ਹਾਦਸਾ, ਜ਼ਿੰਦਾ ਸੜਿਆ ਡਰਾਈਵਰ, 2 ਟਰੱਕਾਂ ਦੀ ਸਿੱਧੀ ਟੱਕਰ ਮਗਰੋਂ...

ਪੰਜਾਬ 'ਚ ਰੂਹ ਕੰਬਾਊ ਹਾਦਸਾ, ਜ਼ਿੰਦਾ ਸੜਿਆ ਡਰਾਈਵਰ, 2 ਟਰੱਕਾਂ ਦੀ ਸਿੱਧੀ ਟੱਕਰ ਮਗਰੋਂ...

ਫਿਰੋਜ਼ਪੁਰ : ਇੱਥੇ ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਪਿੰਡ ਖਲਚੀਆਂ ਨੇੜੇ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਦੋ ਟਰੱਕਾਂ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ 'ਚ ਇੱਕ ਵਿਅਕਤੀ ਦੇ ਜ਼ਿੰਦਾ ਸੜ ਜਾਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਸਥਾਨ ਤੋਂ ਸੈਨੀਟਰੀ ਦਾ ਸਮਾਨ ਲੱਦ ਕੇ ਆ ਰਿਹਾ ਇੱਕ ਘੋੜਾ ਟਰਾਲਾ ਜਦੋਂ ਪਿੰਡ ਖਲਚੀਆਂ ਦੇ ਨੇੜੇ ਪਹੁੰਚਿਆ ਤਾਂ ਫਿਰੋਜ਼ਪੁਰ ਛਾਉਣੀ ਵਾਲੇ ਪਾਸੇ ਤੋਂ ਆ ਰਹੇ ਇੱਕ ਹੋਰ ਟਰੱਕ ਨਾਲ ਉਸਦੀ ਸਿੱਧੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਹਾਂ ਵਾਹਨਾਂ ਨੂੰ ਤੁਰੰਤ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਫਾਜ਼ਿਲਕਾ ਸਾਈਡ ਤੋਂ ਆ ਰਹੇ ਟਰੱਕ ਦਾ ਡਰਾਈਵਰ ਅੰਦਰ ਹੀ ਫਸ ਗਿਆ ਅਤੇ ਬਾਹਰ ਨਾ ਨਿਕਲ ਸਕਣ ਕਾਰਨ ਉਹ ਅੰਦਰ ਹੀ ਜ਼ਿੰਦਾ ਸੜ ਗਿਆ।

ਦੂਜੇ ਟਰੱਕ ਦੇ ਡਰਾਈਵਰ ਨੂੰ ਸਥਾਨਕ ਲੋਕਾਂ ਨੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ, ਜਿਸ ਨੂੰ ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।

ਇਸ ਦੌਰਾਨ ਹਾਈਵੇਅ 'ਤੇ ਕਈ ਘੰਟਿਆਂ ਤੱਕ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ। ਮੌਕੇ 'ਤੇ ਪਹੁੰਚੇ ਪੁਲਸ ਜਾਂਚ ਅਧਿਕਾਰੀ ਸੇਵਕ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਹਾਦਸਾ ਕਿਸ ਦੀ ਗਲਤੀ ਕਾਰਨ ਵਾਪਰਿਆ। ਪੁਲਸ ਅਨੁਸਾਰ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e



 

Credit : www.jagbani.com

  • TODAY TOP NEWS