ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ

ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ

ਵਾਈਓਰੂ : ਨਿਊਜ਼ੀਲੈਂਡ ਦੇ ਸਟੇਟ ਹਾਈਵੇ ਨੰਬਰ-1 'ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਤਿੰਨ ਪੰਜਾਬੀ ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਇਹ ਹਾਦਸਾ ਡੈਜ਼ਰਟ ਰੋਡ 'ਤੇ ਰੰਗੀਪੋ ਅਤੇ ਵਾਈਓਰੂ ਦੇ ਵਿਚਕਾਰ ਉਸ ਸਮੇਂ ਵਾਪਰਿਆ ਜਦੋਂ ਨੌਜਵਾਨਾਂ ਦੀ ਕਾਰ ਦੀ ਟੱਕਰ ਇਕ ਤੇਲ ਦੇ ਟੈਂਕਰ ਨਾਲ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨੋਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਦੋਸਤ ਨੂੰ ਮਿਲ ਕੇ ਵਾਪਸ ਪਰਤ ਰਹੇ ਸਨ ਨੌਜਵਾਨ

ਜਾਣਕਾਰੀ ਅਨੁਸਾਰ, ਮ੍ਰਿਤਕਾਂ ਦੀ ਪਛਾਣ ਮਨਜਿੰਦਰ ਸਿੰਘ (38) ਵਾਸੀ ਪਿੰਡ ਗੁਣਾਚੌਰ (ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ), ਵਰਿੰਦਰਪਾਲ ਸਿੰਘ ਅਤੇ ਸੰਦੀਪ ਸਿੰਘ (ਦੋਵੇਂ ਉੱਤਰਾਖੰਡ ਨਿਵਾਸੀ) ਵਜੋਂ ਹੋਈ ਹੈ। ਮਨਜਿੰਦਰ ਸਿੰਘ ਆਪਣੇ ਦੋਸਤਾਂ ਨਾਲ ਵਲਿੰਗਟਨ ਵਿਖੇ ਇਕ ਮਿੱਤਰ ਨੂੰ ਮਿਲਣ ਤੋਂ ਬਾਅਦ ਰਾਤ 12 ਵਜੇ ਦੇ ਕਰੀਬ ਟੌਰੰਗਾ ਵਾਪਸ ਆਪਣੇ ਘਰ ਜਾ ਰਹੇ ਸਨ, ਜਦੋਂ ਰਸਤੇ ਵਿਚ ਇਹ ਕਹਿਰ ਵਾਪਰ ਗਿਆ। ਵਰਿੰਦਰਪਾਲ ਅਤੇ ਸੰਦੀਪ ਸਿੰਘ ਆਪਸ ਵਿਚ ਰਿਸ਼ਤੇਦਾਰ ਦੱਸੇ ਜਾਂਦੇ ਹਨ।

6 ਮਹੀਨੇ ਪਹਿਲਾਂ ਹੀ ਨਿਊਜ਼ੀਲੈਂਡ ਪਹੁੰਚਿਆ ਸੀ ਪਰਿਵਾਰ

ਇਸ ਹਾਦਸੇ ਨੇ ਗੁਣਾਚੌਰ ਨਿਵਾਸੀ ਮਨਜਿੰਦਰ ਸਿੰਘ ਦੇ ਪਰਿਵਾਰ ਨੂੰ ਗਹਿਰਾ ਸਦਮਾ ਦਿੱਤਾ ਹੈ। ਮਨਜਿੰਦਰ ਦੀ ਪਤਨੀ ਅਤੇ ਦੋ ਛੋਟੇ ਬੱਚੇ ਮਹਿਜ਼ 6 ਮਹੀਨੇ ਪਹਿਲਾਂ ਹੀ ਪਿੰਡ ਗੁਣਾਚੌਰ ਤੋਂ ਵਰਕ ਪਰਮਿਟ 'ਤੇ ਨਿਊਜ਼ੀਲੈਂਡ ਗਏ ਸਨ। ਇਸ ਮੰਦਭਾਗੀ ਘਟਨਾ ਕਾਰਨ ਪਿੰਡ ਅਤੇ ਇਲਾਕੇ ਵਿਚ ਮਾਤਮ ਪਸਰ ਗਿਆ ਹੈ।

 

Credit : www.jagbani.com

  • TODAY TOP NEWS