ਪੈ ਗਏ ਮੋਟੇ-ਮੋਟੇ ਗੜ੍ਹੇ! ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਪੈ ਗਏ ਮੋਟੇ-ਮੋਟੇ ਗੜ੍ਹੇ! ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਡੇਰਾਬੱਸੀ : ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਅੱਜ ਉਸ ਵੇਲੇ ਰਾਹਤ ਮਿਲੀ, ਜਦੋਂ ਕਈ ਜ਼ਿਲ੍ਹਿਆਂ 'ਚ ਮੀਂਹ ਅਤੇ ਤੇਜ਼ ਹਨ੍ਹੇਰੀ ਨਾਲ ਮੋਟੇ-ਮੋਟੇ ਗੜ੍ਹੇ ਪੈ ਗਏ। ਹਾਲਾਂਕਿ ਸੂਬੇ 'ਚ ਬੀਤੇ ਦਿਨ ਤੋਂ ਹੀ ਕਈ ਇਲਾਕਿਆਂ 'ਚ ਹਲਕੇ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ ਪਰ ਅੱਜ ਸਵੇਰ ਤੋਂ ਹੀ ਮੌਸਮ 'ਚ ਬਦਲਾਅ ਦੇਖਣ ਨੂੰ ਮਿਲਿਆ। ਕਈ ਜ਼ਿਲ੍ਹਿਆਂ 'ਚ ਸਵੇਰ ਤੋਂ ਹੀ ਬੱਦਲਵਾਈ ਸੀ ਅਤੇ ਦੁਪਹਿਰ ਵੇਲੇ ਕਈ ਇਲਾਕਿਆਂ 'ਚ ਭਾਰੀ ਮੀਂਹ ਪਿਆ। ਇਸ ਤੋਂ ਇਲਾਵਾ ਮੋਹਾਲੀ ਦੇ ਲਾਲੜੂ ਸਥਿਤ ਪਿੰਡ ਜਸਧਨਾ ਕਲਾਂ 'ਚ ਦੁਪਹਿਰ ਵੇਲੇ ਮੋਟੇ-ਮੋਟੇ ਗੜ੍ਹੇ ਪੈ ਗਏ, ਜਿਸ ਤੋਂ ਗਰਮੀ ਦੇ ਸਤਾਏ ਲੋਕਾਂ ਨੇ ਸੁੱਖ ਦਾ ਸਾਹ ਲਿਆ।

PunjabKesari

ਮੋਹਾਲੀ ਜ਼ਿਲ੍ਹੇ ਦੇ ਨਾਲ-ਨਾਲ ਚੰਡੀਗੜ੍ਹ 'ਚ ਵੀ ਭਾਰੀ ਬਾਰਸ਼ ਹੋਈ ਅਤੇ ਅਸਮਾਨ 'ਚ ਬੱਦਲ ਛਾਏ ਹੋਏ ਹਨ। ਇਸ ਤੋਂ ਇਲਾਵਾ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਦੱਸਣਯੋਗ ਹੈ ਕਿ ਮੌਸਮ ਵਿਭਾਗ ਵਲੋਂ ਸੂਬੇ 'ਚ ਮੀਂਹ ਦੇ ਨਾਲ ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਇੱਕ ਪੱਛਮੀ ਗੜਬੜ ਇਸ ਸਮੇਂ ਪਾਕਿਸਤਾਨ ਅਤੇ ਕਸ਼ਮੀਰ ਦੇ ਆਲੇ-ਦੁਆਲੇ ਸਰਗਰਮ ਹੈ। ਇਸ ਨਾਲ ਸੂਬੇ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਮੌਸਮ ਬਦਲ ਗਿਆ ਹੈ। ਪੰਜਾਬ 'ਤੇ ਇੱਕ ਘੱਟ ਦਬਾਅ ਅਤੇ ਚੱਕਰਵਾਤੀ ਸਰਕੂਲੇਸ਼ਨ ਬਣ ਗਿਆ ਹੈ, ਜਿਸ ਕਾਰਨ ਬੱਦਲਵਾਈ, ਤੇਜ਼ ਹਵਾਵਾਂ, ਗਰਜ ਅਤੇ ਮੀਂਹ ਪੈ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


 

Credit : www.jagbani.com

  • TODAY TOP NEWS