ਫਰੀਦਕੋਟ : ਇਕ ਪਾਸੇ ਜਿੱਥੇ 2027 ਦੀਆਂ ਚੋਣਾਂ ਨੂੰ ਲੈ ਕੇ ਹਰ ਪਾਰਟੀ ਨੇ ਜ਼ੋਰ ਲਾਉਣਾ ਸ਼ੁਰੂ ਕਰ ਦਿੱਤਾ ਹੈ, ਉੱਥੇ ਹੀ ਹੁਣ ਪੰਜਾਬ ਦੀ ਸਿਆਸਤ ਵਿਚ ਇਕ ਹੋਰ ਪਾਰਟੀ (ਮਿਸਲ ਸਤਲੁਜ) ਦੀ ਐਂਟਰੀ ਹੋਈ ਹੈ। ਇਸ ਦੇ ਚੱਲਦੇ ਮਿਸਲ ਸਤਲੁਜ ਵੱਲੋਂ ਲਗਾਤਾਰ ਹਲਕਾ ਇੰਚਾਰਜਾਂ ਦੇ ਐਲਾਨ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਅੱਜ ਪਾਰਟੀ ਵੱਲੋਂ ਫਰੀਦਕੋਟ ਵਿਚ ਆਪਣੇ ਹਲਕਾ ਇੰਚਾਰਜ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਰਣਪਿੰਦਰਜੀਤ ਸਿੰਘ ਗੋਲਡੀ ਪਿੱਪਲੀ ਨੂੰ ਹਲਕਾ ਇੰਚਾਰਜ ਫਰੀਦਕੋਟ ਨਿਯੁਕਤ ਕੀਤਾ ਗਿਆ ਹੈ। ਅੱਜ ਵਿਸ਼ੇਸ਼ ਤੌਰ 'ਤੇ ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਫਰੀਦਕੋਟ ਪਹੁੰਚੇ ਅਤੇ ਉਨ੍ਹਾਂ ਵੱਲੋਂ ਇੱਥੇ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕਰਕੇ ਨਿਯੁਕਤੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਲਗਾਤਾਰ ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਦੇ ਮਸਲੇ ਅਤੇ ਹੋਰ ਗੰਭੀਰ ਮੁੱਦਿਆਂ ਨੂੰ ਚੁੱਕ ਰਹੀ ਹੈ ਅਤੇ ਹੁਣ ਉਨ੍ਹਾਂ ਵੱਲੋਂ 2027 ਚੋਣਾਂ ਦੀ ਤਿਆਰੀ ਕੀਤੀ ਗਈ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com