ਚੰਡੀਗੜ੍ਹ : ਪਹਾੜੀ ਇਲਾਕਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਕਾਰਨ ਪੰਜਾਬ ਦਾ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਹਾਲਾਂਕਿ ਮੌਸਮ ਵਿਭਾਗ ਵਲੋਂ 2 ਤੋਂ 6 ਮਈ ਤੱਕ ਮੀਂਹ, ਗਰਜ-ਤੂਫ਼ਾਨ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ 1 ਮਈ ਨੂੰ ਕਿਸੇ ਤਰ੍ਹਾਂ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ 2 ਮਈ ਤੋਂ ਮੌਸਮ ਖ਼ਰਾਬ ਰਹਿ ਸਕਦਾ ਹੈ। ਇਨ੍ਹਾਂ ਤਾਰੀਖ਼ਾਂ ਦੌਰਾਨ ਜੇਕਰ ਤੁਹਾਡਾ ਕਿਤੇ ਜਾਣ ਦਾ ਪ੍ਰੋਗਰਾਮ ਹੈ ਤਾਂ ਮੌਸਮ ਵਿਭਾਗ ਦੀ ਰਿਪੋਰਟ ਦੇਖ ਕੇ ਹੀ ਆਪਣਾ ਪਲਾਨ ਬਣਾਓ।
ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ 'ਚ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ 'ਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਹਾਲਾਂਕਿ ਮੌਸਮ ਕੇਂਦਰ ਦੇ ਮੁਤਾਬਕ 7 ਮਈ ਨੂੰ ਬਾਰਸ਼ ਹੋਣ ਦੀ ਉਮੀਦ ਨਹੀਂ ਹੈ। ਅਗਲੇ 3 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 'ਚ ਕਰੀਬ 2 ਤੋਂ 3 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਉਮੀਦ ਹੈ, ਜਿਸ ਤੋਂ ਬਾਅਦ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com