ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਿੱਤਾ ਸੁਨਹਿਰੀ ਮੌਕਾ

ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਿੱਤਾ ਸੁਨਹਿਰੀ ਮੌਕਾ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਨੇ ਸੂਬੇ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਜਿਹੜੇ ਵਿਦਿਆਰਥੀ ਪਿਛਲੇ 16 ਸਾਲਾਂ 'ਚ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ, ਬੋਰਡ ਨੇ ਉਨ੍ਹਾਂ ਨੂੰ ਵਿਸ਼ੇਸ਼ ਮੌਕਾ (ਸਪੈਸ਼ਲ ਮਰਸੀ ਚਾਂਸ) ਪ੍ਰਦਾਨ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਯੋਗ ਉਮੀਦਵਾਰ 25 ਮਈ, 2026 ਤੱਕ ਬੋਰਡ ਦੀ ਵੈੱਬਸਾਈਟ 'ਤੇ ਅਪਲਾਈ ਕਰ ਸਕਦੇ ਹਨ। ਇਹ ਵਿਸ਼ੇਸ਼ ਮੌਕਾ ਉਨ੍ਹਾਂ ਉਮੀਦਵਾਰਾਂ ਨੂੰ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਨੇ ਮਾਰਚ 2010 ਅਤੇ ਮਾਰਚ 2025 ਦਰਮਿਆਨ 10ਵੀਂ ਜਾਂ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਅਤੇ ਉਨ੍ਹਾਂ ਦੇ ਰੀ-ਅਪੀਅਰ ਜਾਂ ਕੰਪਾਰਟਮੈਂਟ ਦੇ ਸਾਰੇ ਮੌਕੇ ਖ਼ਤਮ ਹੋ ਗਏ ਹਨ ਜਾਂ ਜੋ ਆਪਣੀ ਅਕਾਦਮਿਕ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣਾ ਚਾਹੁੰਦੇ ਹਨ।

ਇਸ 'ਚ ਉਹ ਉਮੀਦਵਾਰ ਵੀ ਸ਼ਾਮਲ ਹਨ, ਜਿਨ੍ਹਾਂ ਨੇ ਮਾਰਚ 2010 ਅਤੇ ਮਾਰਚ 2026 ਦਰਮਿਆਨ ਪ੍ਰੀਖਿਆ ਦਿੱਤੀ ਸੀ ਅਤੇ ਫੇਲ੍ਹ ਹੋ ਗਏ ਸਨ, ਬਸ਼ਰਤੇ ਉਨ੍ਹਾਂ ਨੇ ਘੱਟੋ-ਘੱਟ ਇੱਕ ਮੁੱਖ ਵਿਸ਼ਾ ਪਾਸ ਕੀਤਾ ਹੋਵੇ। ਇਹ ਮੌਕਾ 10ਵੀਂ ਅਤੇ 12ਵੀਂ ਜਮਾਤ ਦੀ ਓਪਨ ਸਕੂਲ ਸਟ੍ਰੀਮ ਦੇ ਵਿਦਿਆਰਥੀਆਂ ਲਈ ਵੀ ਉਪਲੱਬਧ ਹੈ। ਆਨਲਾਈਨ ਅਰਜ਼ੀ ਫਾਰਮ ਅਤੇ ਵਿਆਪਕ ਦਿਸ਼ਾ-ਨਿਰਦੇਸ਼ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in 'ਤੇ ਉਪਲੱਬਧ ਹਨ।

ਬੋਰਡ ਵਲੋਂ ਦਿੱਤਾ ਗਿਆ ਇਹ ਸਪੈਸ਼ਲ ਮਰਸੀ ਚਾਂਸ ਉਨ੍ਹਾਂ ਵਿਦਿਆਰਥੀਆਂ ਲਈ ਇੱਕ ਸੁਨਹਿਰੀ ਮੌਕਾ ਸਾਬਤ ਹੋਵੇਗਾ, ਜੋ ਆਪਣੀ ਅਧੂਰੀ ਸਿੱਖਿਆ ਨੂੰ ਪੂਰਾ ਕਰਨਾ ਅਤੇ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇਣਾ ਚਾਹੁੰਦੇ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e

 

Credit : www.jagbani.com

  • TODAY TOP NEWS