ਚੰਡੀਗੜ੍ਹ : ਪੂਰੇ ਉੱਤਰੀ ਭਾਰਤ ਸਣੇ ਪੰਜਾਬ 'ਚ ਲਗਾਤਾਰ ਤਪਦੀ ਗਰਮੀ ਪੈ ਰਹੀ ਹੈ, ਹਾਲਾਂਕਿ ਪਹਾੜਾਂ 'ਤੇ ਪੈ ਰਹੇ ਮੀਂਹ ਅਤੇ ਗੜ੍ਹੇਮਾਰੀ ਕਾਰਨ ਅਗਲੇ ਕੁੱਝ ਦਿਨ ਪੰਜਾਬ ਦਾ ਮੌਸਮ ਠੰਡਾ ਰਹੇਗਾ ਪਰ ਇਸ ਤੋਂ ਬਾਅਦ ਪਾਰਾ ਅਚਾਨਕ ਵਧੇਗਾ ਅਤੇ ਲੋਕਾਂ ਨੂੰ ਭਖਦੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਗਰਮੀ ਦੇ ਹਾਲਾਤ ਨੂੰ ਦੇਖਦੇ ਹੋਏ ਕਈ ਸੂਬਿਆਂ 'ਚ ਇਸ ਵਾਰ ਸਮੇਂ ਤੋਂ ਪਹਿਲਾਂ ਸਕੂਲਾਂ 'ਚ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦਰਮਿਆਨ ਉਮੀਦ ਜਤਾਈ ਜਾ ਰਹੀ ਹੈ ਕਿ ਬੱਚਿਆਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ 'ਚ ਵੀ ਸਕੂਲਾਂ ਦੀਆਂ ਛੁੱਟੀਆਂ ਪਹਿਲਾਂ ਕਰਨ ਨੂੰ ਲੈ ਕੇ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।
ਇਹ ਵੀ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਸ ਵਾਰ ਗਰਮੀ ਦੀਆਂ ਛੁੱਟੀਆਂ 'ਚ ਵੀ ਵਾਧਾ ਕੀਤਾ ਜਾ ਸਕਦਾ ਹੈ ਕਿਉਂਕਿ ਜਿਸ ਵੇਲੇ ਬੱਚਿਆਂ ਨੂੰ ਸਕੂਲਾਂ ਤੋਂ ਛੁੱਟੀ ਹੁੰਦੀ ਹੈ ਤਾਂ ਗਰਮੀ ਆਪਣੇ ਪੂਰੇ ਜ਼ੋਰ 'ਤੇ ਹੁੰਦੀ ਹੈ ਅਤੇ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਦੀ ਸਿਹਤ ਨੂੰ ਲੈ ਕੇ ਚਿੰਤਾ ਸਤਾ ਰਹੀ ਹੈ।
ਸੂਬੇ 'ਚ ਪਿਛਲੇ ਸਾਲਾਂ ਦੌਰਾਨ ਵੀ ਅਜਿਹੇ ਫ਼ੈਸਲੇ ਲਏ ਗਏ ਹਨ ਕਿ ਜਦੋਂ ਗਰਮੀ ਭਿਆਨਕ ਪੈਂਦੀ ਹੈ ਤਾਂ ਸਕੂਲਾਂ 'ਚ ਮਈ ਮਹੀਨੇ ਹੀ ਛੁੱਟੀਆਂ ਕਰ ਦਿੱਤੀਆਂ ਜਾਂਦੀਆਂ ਹਨ ਅਤੇ ਫਿਰ ਜੂਨ ਮਹੀਨੇ ਮਗਰੋਂ ਵੀ ਛੁੱਟੀਆਂ ਨੂੰ ਵਧਾ ਦਿੱਤਾ ਜਾਂਦਾ ਹੈ। ਹੁਣ ਵੀ ਇਹੀ ਚਰਚਾ ਹੈ ਕਿ ਜੇਕਰ ਮੌਸਮ ਦੇ ਅਜਿਹੇ ਹੀ ਤੇਵਰ ਰਹੇ ਤਾਂ ਇਸ ਵਾਰ ਸੂਬੇ ਦੇ ਸਕੂਲਾਂ 'ਚ ਮਈ ਦੇ ਅਖ਼ੀਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com