Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ ਕੀਤੇ ਵੱਡੇ ਖ਼ੁਲਾਸੇ

Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ ਕੀਤੇ ਵੱਡੇ ਖ਼ੁਲਾਸੇ

ਕਪੂਰਥਲਾ- ਕਪੂਰਥਲਾ ਦੇ ਢਿੱਲਵਾਂ 'ਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੁਰਪ੍ਰੀਤ ਸਿੰਘ ਦੇ ਕਤਲ ਮਾਮਲੇ 'ਚ ਹੁਣ ਪਰਿਵਾਰ ਦਾ ਬਿਆਨ ਸਾਹਮਣੇ ਆਇਆ ਹੈ। ਮ੍ਰਿਤਕ ਦੀ ਮਾਂ ਅਤੇ ਇਕ ਦੋਸਤ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿੱਝਰ (33) ਘਟਨਾ ਵਾਲੇ ਦਿਨ ਇਹ ਕਹਿ ਕੇ ਕਿ ਬੀਤੀ ਰਾਤ ਘਰੋਂ ਨਿਕਲਿਆ ਸੀ ਕਿ ਉਹ ਅੰਮ੍ਰਿਤਸਰ-ਦਿੱਲੀ ਹਾਈਵੇਅ 'ਤੇ ਢਿੱਲਵਾਂ ਟੋਲ ਪਲਾਜ਼ਾ ਨੇੜੇ ਇਕ ਰੈਸਟੋਰੈਂਟ 'ਚ ਕਿਸੇ ਨੂੰ ਮਿਲਣ ਜਾ ਰਿਹਾ ਹੈ। ਇਸ ਤੋਂ ਥੋੜ੍ਹੀ ਦੇਰ ਬਾਅਦ ਹੀ ਪਰਿਵਾਰ ਨੂੰ ਸੂਚਨਾ ਮਿਲੀ ਕਿ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਗੋਲ਼ੀਆਂ ਮਾਰ ਦਿੱਤੀਆਂ ਹਨ, ਜਿਸ ਕਾਰਨ ਉਸ ਦੀ ਮੌਤ ਹੋ ਗਈ।

PunjabKesari

ਮ੍ਰਿਤਕ ਦੀ ਮਾਂ ਮੁਤਾਬਕ ਗੁਰਪ੍ਰੀਤ ਸਿੰਘ ਪਹਿਲਾਂ ਗੈਂਗਸਟਰ ਸੁੱਖਾ ਕਾਹਲਵਾਂ ਨਾਲ ਦੋਸਤ ਬਣ ਕੇ ਰਿਹਾ ਸੀ ਅਤੇ ਦੋਵੇਂ ਇਕੱਠੇ ਰਹਿੰਦੇ ਸਨ। ਜਦੋਂ ਸੁੱਖਾ ਦਾ ਕਤਲ ਹੋਇਆ ਤਾਂ ਗੁਰਪ੍ਰੀਤ ਉਸ ਦੇ ਕਤਲ ਕੇਸ ਦਾ ਮੁੱਖ ਗਵਾਹ ਸੀ। ਮਾਂ ਦਾ ਕਹਿਣਾ ਹੈ ਕਿ ਉਦੋਂ ਤੋਂ ਹੀ ਉਸ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ ਅਤੇ ਕੁਝ ਸਮਾਂ ਪਹਿਲਾਂ ਉਸ 'ਤੇ ਹਮਲਾ ਵੀ ਕੀਤਾ ਗਿਆ ਸੀ, ਜਿਸ ਵਿਚ ਉਹ ਬਚ ਗਿਆ ਸੀ। ਪਰਿਵਾਰ ਨੇ ਮੰਨਿਆ ਕਿ ਗੁਰਪ੍ਰੀਤ ਸਿੰਘ ਖ਼ਿਲਾਫ਼ ਕੁਝ ਅਪਰਾਧਿਕ ਮਾਮਲੇ ਵੀ ਦਰਜ ਹਨ ਪਰ ਉਨ੍ਹਾਂ ਦਾ ਮੰਨਣਾ ਸੀ ਕਿ ਉਹ ਮਾਮਲੇ ਹੱਲ ਹੋਣ ਦੀ ਸਥਿਤੀ 'ਚ ਹਨ।

PunjabKesari

ਰੋਂਦੇ ਕਰਲਾਉਂਦੇ ਮਾਂ ਨੇ ਦੱਸਿਆ ਕਿ ਉਹ ਅਕਸਰ ਆਪਣੇ ਬੇਟੇ ਨੂੰ ਦੇਰ ਰਾਤ ਬਾਹਰ ਜਾਣ ਤੋਂ ਰੋਕਦੀ ਸੀ ਪਰ ਉਹ ਕਹਿੰਦਾ ਸੀ ਕਿ ਉਸ ਨੂੰ ਕਿਸੇ ਦਾ ਡਰ ਨਹੀਂ ਅਤੇ ਰੱਬ ਰਾਖਾ ਹੈ।" ਉਨ੍ਹਾਂ ਕਿਹਾ ਕਿ ਪੁੱਤਰ ਦੀ ਮੌਤ ਨਾਲ ਪਰਿਵਾਰ ਨੂੰ ਡੂੰਘਾ ਸਦਮਾ ਲੱਗਾ ਹੈ। ਮਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਦੋ ਧੀਆਂ ਦਾ ਵਿਆਹ ਹੋ ਚੁੱਕਾ ਹੈ ਅਤੇ ਉਹ ਵਿਦੇਸ਼ ਵਿਚ ਰਹਿੰਦੀਆਂ ਹਨ। ਇਕ ਬੇਟਾ ਵੀ ਵਿਦੇਸ਼ ਵਿਚ ਰਹਿੰਦਾ ਹੈ। ਗੁਰਪ੍ਰੀਤ ਮਾਤਾ-ਪਿਤਾ, ਭਾਬੀ ਅਤੇ ਬੱਚਿਆਂ ਨਾਲ ਘਰ ਵਿਚ ਰਹਿੰਦਾ ਸੀ ਅਤੇ ਪਰਿਵਾਰ ਦੀ ਦੇਖਭਾਲ ਉਹੀ ਕਰਦਾ ਸੀ। 

PunjabKesari

ਦੋਸਤਾਂ ਦਾ ਬਿਆਨ
ਮ੍ਰਿਤਕ ਦੇ ਦੋਸਤਾਂ ਨੇ ਦੱਸਿਆ ਕਿ ਗੁਰਪ੍ਰੀਤ ਸਰਲ ਸੁਭਾਅ ਅਤੇ ਧਾਰਮਿਕ ਵਿਚਾਰਾਂ ਵਾਲਾ ਵਿਅਕਤੀ ਸੀ। ਇਕ ਦੋਸਤ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਉਸ ਦੀ ਵਿੱਕੀ ਗੌਂਡਰ ਗਰੁੱਪ ਨਾਲ ਲੰਬੇ ਸਮੇਂ ਤੋਂ ਦੁਸ਼ਮਣੀ ਸੀ। ਘਟਨਾ ਵਾਲੇ ਦਿਨ ਗੁਰਪ੍ਰੀਤ ਨੇ ਫ਼ੋਨ ਕਰਕੇ ਕਿਹਾ ਸੀ ਕਿ ਉਹ ਕਿਸੇ ਨੂੰ ਮਿਲਣ ਜਾ ਰਿਹਾ ਹੈ ਅਤੇ ਥੋੜ੍ਹੀ ਦੇਰ ਬਾਅਦ ਗੁਰਪ੍ਰੀਤ ਦੇ ਕਤਲ ਦੀ ਖ਼ਬਰ ਮਿਲੀ।

PunjabKesari

ਇਨਸਾਫ਼ ਦੀ ਮੰਗ
ਪਰਿਵਾਰ ਅਤੇ ਦੋਸਤਾਂ ਨੇ ਪੁਲਸ ਨੂੰ ਇਸ ਮਾਮਲੇ 'ਚ ਜਲਦੀ ਇਨਸਾਫ਼ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੁੱਖਾ ਕਾਹਲਵਾਂ ਕਤਲ ਕੇਸ 'ਚ ਗਵਾਹ ਬਣਨ ਤੋਂ ਬਾਅਦ ਉਨ੍ਹਾਂ ਨੂੰ ਅਜਿਹਾ ਹੀ ਡਰ ਬਣਿਆ ਹੋਇਆ ਸੀ, ਜੋ ਹੁਣ ਸੱਚ ਸਾਬਤ ਹੋ ਗਿਆ। 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS