ਮੁਲਾਜ਼ਮਾਂ ਦੀਆਂ ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਵਾਪਸ ਲਿਆ ਗਿਆ ਇਹ ਫ਼ੈਸਲਾ

ਮੁਲਾਜ਼ਮਾਂ ਦੀਆਂ ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਵਾਪਸ ਲਿਆ ਗਿਆ ਇਹ ਫ਼ੈਸਲਾ

ਲੁਧਿਆਣਾ : ਨਗਰ ਨਿਗਮ ਮੁਲਾਜ਼ਮਾਂ ਦੀ ਡਿਊਟੀ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹੁਣ ਮੁਲਾਜ਼ਮਾਂ ਨੂੰ ਡਬਲ ਡਿਊਟੀ ਨਹੀਂ ਕਰਨੀ ਪਵੇਗੀ। ਇਸ ਦੇ ਤਹਿਤ ਕਮਿਸ਼ਨਰ ਨੇ ਸਰਕਾਰ ਵੱਲੋਂ ਨਵੇਂ ਨਿਯੁਕਤ ਕੀਤੇ ਗਏ ਇੰਸਪੈਕਟਰਾਂ ਨੂੰ ਮਰਦਮਸ਼ੁਮਾਰੀ (ਜਨਗਣਨਾ) ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੇ ਨਿਰਦੇਸ਼ਾਂ ’ਤੇ ਵੋਟਰ ਸੂਚੀ ਅਪਡੇਟ ਕਰਨ ਦੇ ਨਾਲ-ਨਾਲ ਮਰਦਮਸ਼ੁਮਾਰੀ ਸਰਵੇ ਦਾ ਕੰਮ ਇੱਕੋ ਸਮੇਂ ਸ਼ੁਰੂ ਹੋ ਗਿਆ ਹੈ। ਇਸ ਕੰਮ ਲਈ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਕਈ ਮੁਲਾਜ਼ਮਾਂ ਨੂੰ ਡਬਲ ਡਿਊਟੀ ਦੇ ਦਿੱਤੀ ਗਈ ਸੀ, ਜਿਸ ਕਾਰਨ ਨਿਗਮ ਦੇ ਰੋਜ਼ਾਨਾ ਦੇ ਕੰਮ ਨਾ ਹੋਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਇਸ ਤੋਂ ਇਲਾਵਾ ਮੁਲਾਜ਼ਮਾਂ ਦੀ ਡਬਲ ਡਿਊਟੀ ਲਗਾਉਣ ਦਾ ਫ਼ੈਸਲਾ ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣ ਹੋ ਰਿਹਾ ਹੈ ਕਿਉਂਕਿ ਸਟੇਟ ਚੋਣ ਕਮਿਸ਼ਨਰ ਵੱਲੋਂ 7 ਅਪ੍ਰੈਲ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਸੀ ਕਿ ਵੋਟਰ ਸੂਚੀ ਅਪਡੇਟ ਕਰਨ ਦੇ ਕੰਮ  'ਚ ਲੱਗੇ ਮੁਲਾਜ਼ਮਾਂ ਨੂੰ ਮਰਦਮਸ਼ੁਮਾਰੀ ਜਾਂ ਕਿਸੇ ਹੋਰ ਕਾਰਜ ’ਤੇ ਨਾ ਲਗਾਇਆ ਜਾਵੇ।

’ਜਗ ਬਾਣੀ’ ਵੱਲੋਂ ਇਸ ਮਾਮਲੇ ਦਾ ਖ਼ੁਲਾਸਾ ਕੀਤੇ ਜਾਣ ਤੋਂ ਬਾਅਦ ਹੁਣ ਉਕਤ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ ਅਤੇ ਕਮਿਸ਼ਨਰ ਨੇ ਨਵੇਂ ਇੰਸਪੈਕਟਰਾਂ ਨੂੰ ਚਾਰੋਂ ਜ਼ੋਨਾਂ 'ਚ ਵੰਡ ਕੇ ਮਰਦਮਸ਼ੁਮਾਰੀ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਇਸ ਨਾਲ ਨਗਰ ਨਿਗਮ ਦੀਆਂ ਖ਼ਾਲੀ ਪਈਆਂ ਕੁਰਸੀਆਂ ’ਤੇ ਮੁਲਾਜ਼ਮਾਂ ਦੇ ਵਾਪਸ ਪਰਤਣ ਦੀ ਉਮੀਦ ਵੱਧ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS