ਅੰਮ੍ਰਿਤਸ- ਅੰਮ੍ਰਿਤਸਰ ਕੈਮਿਸਟਸ ਐਸੋਸੀਏਸ਼ਨ (ਏ. ਸੀ. ਏ.) ਦੀ ਇਕ ਮਹੱਤਵਪੂਰਨ ਹੰਗਾਮੀ ਮੀਟਿੰਗ ਪ੍ਰਧਾਨ ਰਾਜੇਸ਼ ਸੋਈ ਅਤੇ ਜਨਰਲ ਸਕੱਤਰ ਮਨਜੀਤ ਸੂਦ ਦੀ ਅਗਵਾਈ ਹੇਠ ਹੋਈ। ਮੀਟਿੰਗ ਦਾ ਮੁੱਖ ਮਕਸਦ 20 ਮਈ ਨੂੰ ਹੋਣ ਵਾਲੇ ‘ਭਾਰਤ ਬੰਦ’ ਨੂੰ ਕਾਮਯਾਬ ਬਣਾਉਣ ਲਈ ਰਣਨੀਤੀ ਤਿਆਰ ਕਰਨਾ ਸੀ। ਮੀਟਿੰਗ ਦੌਰਾਨ ਕੈਮਿਸਟ ਕਾਰੋਬਾਰ ਨਾਲ ਜੁੜੀਆਂ ਸਮੱਸਿਆਵਾਂ ’ਤੇ ਗੰਭੀਰ ਚਰਚਾ ਕਰਦਿਆਂ ਕੇਂਦਰ ਸਰਕਾਰ ਦੀਆਂ ਕਥਿਤ ਵਪਾਰ ਵਿਰੋਧੀ ਨੀਤੀਆਂ ਦਾ ਤਿੱਖਾ ਵਿਰੋਧ ਕੀਤਾ ਗਿਆ।
ਪੰਜਾਬ: ਸ਼ਹਿਰ ਵਿਚਾਲੇ ਗ੍ਰਨੇਡ ਸੁੱਟਣ ਵਾਲੇ ਦੀ ਹੋਈ ਪਛਾਣ, ਪੁਲਸ ਨੇ ਤਸਵੀਰ ਕੀਤੀ ਜਾਰੀ
ਕੇਂਦਰ ਸਰਕਾਰ ਅੱਗੇ ਇਹ ਹਨ ਮੁੱਖ ਮੰਗਾਂ:
–ਆਨਲਾਈਨ ਦਵਾਈ ਵਿਕਰੀ ’ਤੇ ਤੁਰੰਤ ਰੋਕ ਲਗਾਈ ਜਾਵੇ।
–ਕਾਰਪੋਰੇਟ ਕੰਪਨੀਆਂ ਦੀ ਮਨਮਾਨੀ ਛੂਟ ਬੰਦ ਕਰਵਾਈ ਜਾਵੇ।
–ਨਕਲੀ ਦਵਾਈਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
23 ਜ਼ਿਲਿਆਂ ਵਿੱਚ ਅਸਰ, ਆਮ ਲੋਕ ਪ੍ਰੇਸ਼ਾਨ:
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਾਰੇ 23 ਜ਼ਿਲਾ ਹੈੱਡਕੁਆਰਟਰਾਂ ਅਤੇ ਸ਼ਹਿਰਾਂ ਵਿਚ ਕੈਮਿਸਟ ਇਸ ਹੜਤਾਲ ਵਿਚ ਹਿੱਸਾ ਲੈਣਗੇ। ਇਸ ਨਾਲ ਦਵਾਈਆਂ ਦੀ ਸਪਲਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ। ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਸਪੱਸ਼ਟ ਕਿਹਾ ਹੈ ਕਿ ਜੇਕਰ ਸਰਕਾਰ ਨੇ ਜਲਦੀ ਕਦਮ ਨਾ ਚੁੱਕਿਆ ਤਾਂ ਪ੍ਰੇਸ਼ਾਨੀ ਹੋਰ ਵੀ ਵਧ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com