ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ

ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ

ਬਿਜ਼ਨੈੱਸ ਡੈਸਕ : ਭਾਰਤੀ ਸਟੇਟ ਬੈਂਕ (SBI) ਦੇ ਗਾਹਕਾਂ ਲਈ ਇੱਕ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ। ਬੈਂਕ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 25 ਅਤੇ 26 ਮਈ 2026 ਨੂੰ ਦੇਸ਼ ਭਰ ਵਿੱਚ ਦੋ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਇਸ ਹੜਤਾਲ ਕਾਰਨ ਬੈਂਕ ਦੀਆਂ ਸ਼ਾਖਾਵਾਂ ਵਿੱਚ ਕੰਮਕਾਜ ਅਤੇ ਹੋਰ ਬੈਂਕਿੰਗ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

ਕਿਉਂ ਹੋ ਰਹੀ ਹੈ ਹੜਤਾਲ? 

ਇਹ ਹੜਤਾਲ ਆਲ ਇੰਡੀਆ ਸਟੇਟ ਬੈਂਕ ਆਫ਼ ਇੰਡੀਆ ਸਟਾਫ਼ ਫੈਡਰੇਸ਼ਨ (All India State Bank of India Staff Federation) ਵੱਲੋਂ ਬੁਲਾਈ ਗਈ ਹੈ। ਯੂਨੀਅਨ ਦਾ ਕਹਿਣਾ ਹੈ ਕਿ ਇਹ ਫੈਸਲਾ ਕਰਮਚਾਰੀਆਂ ਦੇ ਅਧਿਕਾਰਾਂ ਦੀ ਰਾਖੀ, ਕੰਮ ਕਰਨ ਦੇ ਬਿਹਤਰ ਹਾਲਾਤ ਯਕੀਨੀ ਬਣਾਉਣ ਅਤੇ ਸਟਾਫ਼ ਦੇ ਨਾਲ-ਨਾਲ ਗਾਹਕਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਲਿਆ ਗਿਆ ਹੈ।

ਜਾਰੀ ਕੀਤਾ ਗਿਆ ਰਸਮੀ ਿਸ 

ਹੜਤਾਲ ਦੇ ਸਬੰਧ ਵਿੱਚ ਇੱਕ ਰਸਮੀ ਿਸ ਉਦਯੋਗਿਕ ਵਿਵਾਦ ਐਕਟ 1947 ਦੀ ਧਾਰਾ 22(1) ਤਹਿਤ ਜਾਰੀ ਕਰ ਦਿੱਤਾ ਗਿਆ ਹੈ। ਇਸ ਿਸ ਮੁਤਾਬਕ, SBI ਦੇ 'ਵਰਕਮੈਨ' ਸ਼੍ਰੇਣੀ ਦੇ ਉਹ ਸਾਰੇ ਕਰਮਚਾਰੀ ਜੋ ਫੈਡਰੇਸ਼ਨ ਨਾਲ ਜੁੜੇ ਹੋਏ ਹਨ, ਇਨ੍ਹਾਂ ਦੋ ਦਿਨਾਂ ਦੌਰਾਨ ਕੰਮ ਪੂਰੀ ਤਰ੍ਹਾਂ ਬੰਦ ਰੱਖਣਗੇ।

27 ਮਈ ਤੱਕ ਵਧ ਸਕਦਾ ਹੈ ਹੜਤਾਲ ਦਾ ਸਮਾਂ 

ਿਸ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ 25 ਜਾਂ 26 ਮਈ ਨੂੰ ਕਿਸੇ ਕਾਰਨ ਬੈਂਕ ਦੀ ਛੁੱਟੀ ਹੁੰਦੀ ਹੈ, ਤਾਂ ਇਸ ਹੜਤਾਲ ਨੂੰ 27 ਮਈ 2026 ਤੱਕ ਵਧਾਇਆ ਜਾ ਸਕਦਾ ਹੈ।

ਗਾਹਕਾਂ ਲਈ ਜ਼ਰੂਰੀ ਸਲਾਹ

ਕਰਮਚਾਰੀਆਂ ਦੀ ਇਸ ਵੱਡੀ ਹੜਤਾਲ ਕਾਰਨ SBI ਦੀਆਂ ਸੇਵਾਵਾਂ 'ਤੇ ਵਿਆਪਕ ਅਸਰ ਪੈ ਸਕਦਾ ਹੈ। ਇਸ ਲਈ ਗਾਹਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਬੈਂਕਿੰਗ ਨਾਲ ਸਬੰਧਤ ਜ਼ਰੂਰੀ ਕੰਮ ਹੜਤਾਲ ਸ਼ੁਰੂ ਹੋਣ ਤੋਂ ਪਹਿਲਾਂ ਹੀ ਨਿਪਟਾ ਲੈਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

Credit : www.jagbani.com

  • TODAY TOP NEWS