ਮੌਸਮ ਵਿਭਾਗ ਵਲੋਂ ਪੰਜਾਬ 'ਚ ਅੱਜ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ

ਮੌਸਮ ਵਿਭਾਗ ਵਲੋਂ ਪੰਜਾਬ 'ਚ ਅੱਜ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ

ਚੰਡੀਗੜ੍ਹ : ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਠੰਡਾ ਬਣਿਆ ਹੋਇਆ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਵਲੋਂ ਅੱਜ ਫਿਰ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਦੇ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸ. ਏ. ਐੱਸ. ਨਗਰ 'ਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਅਤੇ ਬਿਜਲੀ ਚਮਕਣ ਦੇ ਨਾਲ ਹੀ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ। 6 ਮਈ ਨੂੰ ਵੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਲੋਕਾਂ ਨੂੰ ਇਸ ਮੌਸਮ ਦੌਰਾਨ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਕ ਪੱਛਮੀ ਗੜਬੜੀ ਇਸ ਸਮੇਂ ਉੱਤਰੀ ਪਾਕਿਸਤਾਨ 'ਤੇ ਸਰਗਰਮ ਹੈ, ਜੋ ਲਗਭਗ 3 ਕਿਲੋਮੀਟਰ ਦੀ ਉਚਾਈ 'ਤੇ ਅੱਗੇ ਵੱਧ ਰਹੀ ਹੈ।

ਇਸ ਤੋਂ ਇਲਾਵਾ ਹਰਿਆਣਾ ਅਤੇ ਆਸ-ਪਾਸ ਦੇ ਖੇਤਰਾਂ ਵਿਚ ਇਕ ਹਵਾ ਪ੍ਰਣਾਲੀ ਬਣ ਗਈ ਹੈ, ਜੋ ਲਗਭਗ 1.5 ਕਿਲੋਮੀਟਰ ਤੱਕ ਫੈਲੀ ਹੋਈ ਹੈ। ਇਸ ਕਾਰਨ ਮੌਸਮ 'ਚ ਇਹ ਬਦਲਾਅ ਆ ਰਿਹਾ ਹੈ। ਵਿਭਾਗ ਅਨੁਸਾਰ 6 ਤੋਂ 8 ਮਈ ਦੇ ਵਿਚਕਾਰ ਵੀ ਇੱਕਾ-ਦੁੱਕਾ ਥਾਵਾਂ 'ਤੇ ਮੀਂਹ ਪੈਣ ਦੀ ਉਮੀਦ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


 

Credit : www.jagbani.com

  • TODAY TOP NEWS