RJ : ਚੱਲਦੀ ਕਲਾਸ 'ਚ ਵਿਦਿਆਰਥੀਆਂ 'ਤੇ ਅਚਾਨਕ ਡਿੱਗਿਆ ਛੱਤ ਦਾ ਪਲਸਤਰ, ਪੈ ਗਿਆ ਚੀਕ-ਚਿਹਾੜਾ

RJ : ਚੱਲਦੀ ਕਲਾਸ 'ਚ ਵਿਦਿਆਰਥੀਆਂ 'ਤੇ ਅਚਾਨਕ ਡਿੱਗਿਆ ਛੱਤ ਦਾ ਪਲਸਤਰ, ਪੈ ਗਿਆ ਚੀਕ-ਚਿਹਾੜਾ

ਜੈਪੁਰ: ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ 'ਚ ਇੱਕ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਇੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਕਲਾਸ ਦੌਰਾਨ ਛੱਤ ਦਾ ਪਲਸਤਰ ਡਿੱਗਣ ਕਾਰਨ ਚਾਰ ਵਿਦਿਆਰਥੀ ਮਾਮੂਲੀ ਜ਼ਖਮੀ ਹੋ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਸੋਮਵਾਰ ਸਵੇਰੇ ਉਸ ਸਮੇਂ ਵਾਪਰਿਆ ਜਦੋਂ 11ਵੀਂ ਜਮਾਤ ਦੇ ਵਿਦਿਆਰਥੀ ਕਲਾਸ 'ਚ ਪੜ੍ਹ ਰਹੇ ਸਨ। ਅਚਾਨਕ ਛੱਤ ਦਾ ਪਲਸਤਰ ਡਿੱਗਣ ਕਾਰਨ ਮਲਬਾ ਡੈਸਕਾਂ ਅਤੇ ਬੈਂਚਾਂ 'ਤੇ ਜਾ ਡਿੱਗਿਆ, ਜਿਸ ਦੀ ਲਪੇਟ ਵਿੱਚ ਆਉਣ ਨਾਲ ਚਾਰ ਵਿਦਿਆਰਥੀ ਜ਼ਖਮੀ ਹੋ ਗਏ। ਜ਼ਖਮੀ ਵਿਦਿਆਰਥੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।

PunjabKesari

ਇਮਾਰਤ ਦੀ ਖਸਤਾ ਹਾਲਤ 'ਤੇ ਉੱਠੇ ਸਵਾਲ
ਸਕੂਲ ਦੇ ਪ੍ਰਿੰਸੀਪਲ ਅਰੁਣ ਵਿਆਸ ਨੇ ਦੱਸਿਆ ਕਿ ਸਕੂਲ ਦੀ ਇਮਾਰਤ ਕਾਫੀ ਖਸਤਾ ਹਾਲਤ 'ਚ ਹੈ ਤੇ ਇਸ ਬਾਰੇ ਅਧਿਕਾਰੀਆਂ ਨੂੰ ਵਾਰ-ਵਾਰ ਸ਼ਿਕਾਇਤਾਂ ਕੀਤੀਆਂ ਗਈਆਂ ਸਨ। ਉਨ੍ਹਾਂ ਖੁਲਾਸਾ ਕੀਤਾ ਕਿ ਸਕੂਲ ਦੇ ਕੁੱਲ 13 ਕਮਰਿਆਂ 'ਚੋਂ 8 ਕਮਰਿਆਂ ਦੀ ਹਾਲਤ ਬਹੁਤ ਮਾੜੀ ਹੈ, ਜਿਨ੍ਹਾਂ 'ਚੋਂ 3 ਕਮਰੇ ਤਾਂ ਬੇਹੱਦ ਅਸੁਰੱਖਿਅਤ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਕਰੀਬ ਦੋ ਸਾਲ ਪਹਿਲਾਂ ਹੀ ਸਕੂਲ ਦੀ ਮੁਰੰਮਤ 'ਤੇ 10 ਲੱਖ ਰੁਪਏ ਖਰਚ ਕੀਤੇ ਗਏ ਸਨ।

ਪ੍ਰਸ਼ਾਸਨ ਵੱਲੋਂ ਕੀਤੀ ਗਈ ਕਾਰਵਾਈ
ਘਟਨਾ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ ਜੈਦੀਪ ਪੁਰੋਹਿਤ ਨੇ ਸੁਰੱਖਿਆ ਦੇ ਮੱਦੇਨਜ਼ਰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਨੇ ਸਕੂਲ ਦੇ ਤਿੰਨ ਸਭ ਤੋਂ ਵੱਧ ਅਸੁਰੱਖਿਅਤ ਕਮਰਿਆਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਅਤੇ ਸਕੂਲ ਨੂੰ ਦੋ ਸ਼ਿਫਟਾਂ ਵਿੱਚ ਚਲਾਉਣ ਦੇ ਹੁਕਮ ਦਿੱਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS