ਤਰਨ ਤਾਰਨ : ਸੀਆਈਏ ਸਟਾਫ ਤਰਨਤਾਰਨ ਦੀ ਪੁਲਸ ਨੇ ਅਫਰੀਕੀ ਮਹਿਲਾ ਨੂੰ 3 ਕਿਲੋ ਹੈਰੋਇਨ ਅਤੇ ਵੈਗਨ ਆਰ ਕਾਰ ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 15 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਤਰਨਤਾਰਨ ਪੁਲਸ ਵੱਲੋਂ ਮਹਿਲਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੁਪਹਿਰ ਨੂੰ ਜ਼ਿਲ੍ਹੇ ਦੇ ਐੱਸਐੱਸਪੀ ਸੁਰਿੰਦਰ ਲਾਂਬਾ ਪ੍ਰੈਸ ਕਾਨਫਰੰਸ ਰਾਹੀਂ ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਸਾਂਝੀ ਕਰ ਸਕਦੇ ਹਨ।
ਜਾਣਕਾਰੀ ਅਨੁਸਾਰ ਸੀਆਈਏ ਸਟਾਫ ਤਰਨਤਾਰਨ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਦੇਸ਼ੀ ਅਫਰੀਕੀ ਮਹਿਲਾ ਸਰਹੱਦੀ ਇਲਾਕੇ ਵਿੱਚ ਹੈਰੋਇਨ ਦੀ ਖੇਪ ਲੈਣ ਲਈ ਆਈ ਹੋਈ ਹੈ। ਇਸ ਸੂਚਨਾ ਦੇ ਆਧਾਰ ’ਤੇ ਐੱਸਐੱਸਪੀ ਸੁਰਿੰਦਰ ਲਾਂਬਾ ਵੱਲੋਂ ਜ਼ਿਲ੍ਹੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ।
ਪੁਲਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੀ ਗਈ ਮਹਿਲਾ ਭਾਰਤ ਵਿੱਚ ਕੰਮ ਸਿੱਖਣ ਲਈ ਆਈ ਸੀ, ਪਰ ਬਾਅਦ ਵਿੱਚ ਉਹ ਨਸ਼ਾ ਤਸਕਰੀ ਦੇ ਜਾਲ ਵਿੱਚ ਫਸ ਗਈ। ਪੁਲਸ ਵੱਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਇਲਾਕਿਆਂ ਤੋਂ ਪਹਿਲਾਂ ਕਿੰਨੀਆਂ ਹੈਰੋਇਨ ਦੀਆਂ ਖੇਪਾਂ ਲੈ ਕੇ ਜਾ ਚੁੱਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com