SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ

SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ

ਪ੍ਰਧਾਨ ਧਾਮੀ ਨੇ ਅੱਗੇ ਕਿਹਾ ਸ਼੍ਰੋਮਣੀ ਕਮੇਟੀ ਦੇ ਇਤਿਹਾਸਕ ਅਸਥਾਨਾਂ 'ਤੇ 8 ਮਹਾਨ ਕੀਰਤਨ ਦਰਬਾਰ ਸਜਾਏ ਜਾਣਗੇ, ਜਿਨ੍ਹਾਂ ਵਿੱਚ ਕੇਵਲ ਰਵਿਦਾਸ ਮਹਾਰਾਜ ਜੀ ਦੀ ਬਾਣੀ ਦਾ ਗਾਇਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਯਤਨ ਕੀਤਾ ਜਾਵੇਗਾ ਕਿ ਇਕ ਸੈਮੀਨਾਰ ਤੇ ਕੀਰਤਨ ਦਰਬਾਰ ਪੰਜਾਬ ਤੋਂ ਬਾਹਰ ਵੀ ਕਰਵਾਇਆ ਜਾਵੇਗਾ। ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਬਾਣੀ ਖੋਜ 'ਤੇ ਆਧਾਰਿਤ 20, 22 ਪੰਨਿਆਂ ਦੀ ਇੱਕ ਪੁਸਤਕ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿੱਚ ਪ੍ਰਕਾਸ਼ਿਤ ਕੀਤੀ ਜਾਵੇਗੀ ਤਾਂ ਜੋ ਨਗਰ ਕੀਰਤਨ 'ਚ ਵੰਢਿਆ ਜਾ ਸਕੇ। 

ਜ਼ੋਨਲ ਕਮੇਟੀਆਂ ਦਾ ਗਠਨ

ਸਿੱਖ ਬੱਚਿਆਂ ਦੇ ਕਕਾਰ ਉਤਾਰਨ 'ਤੇ ਮੁੱਦਾ 

ਇਸ ਤੋਂ ਇਲਾਵਾ ਪ੍ਰਧਾਨ ਨੇ ਨੈਸ਼ਨਲ ਟੈਸਟਿੰਗ ਏਜੰਸੀ (NTA) ਵੱਲੋਂ ਸਿੱਖ ਬੱਚਿਆਂ ਦੇ ਕਕਾਰ (ਕੜੇ ਅਤੇ ਸ੍ਰੀ ਸਾਹਿਬ) ਉਤਾਰਨ ਦੇ ਮੁੱਦੇ 'ਤੇ ਵੀ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ, ਐਡਵੋਕੇਟ ਅਮਨਵੀਰ ਸਿੰਘ ਸਿਆਲੀ ਵੱਲੋਂ NTA ਨੂੰ ਇਸ ਸਬੰਧੀ ਕਾਨੂੰਨੀ ਿਸ ਭੇਜਿਆ ਗਿਆ ਸੀ। ਇਸ ਦੇ ਜਵਾਬ ਵਿੱਚ ਏਜੰਸੀ ਦੇ ਵਕੀਲ ਨੇ ਪਹਿਲਾਂ ਵਾਪਰੀਆਂ ਘਟਨਾਵਾਂ ਲਈ ਖਿਮਾ ਮੰਗੀ ਹੈ ਅਤੇ ਭਰੋਸਾ ਦਿੱਤਾ ਹੈ ਕਿ ਭਵਿੱਖ ਵਿੱਚ ਅਜਿਹਾ ਨਹੀਂ ਹੋਵੇਗਾ।  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਕਿਹਾ ਕਿ  NTA ਆਪਣੇ ਪੱਧਰ 'ਤੇ ਇੱਕ ਪਬਲਿਕ ਿਸ (ਜਨਤਕ ਿਸ) ਜਾਰੀ ਕਰੇ, ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਪ੍ਰੀਖਿਆਵਾਂ ਦੌਰਾਨ ਸਿੱਖਾਂ ਦੇ ਕਕਾਰ ਨਹੀਂ ਉਤਰਵਾਏ ਜਾਣਗੇ। ਪ੍ਰਧਾਨ ਧਾਮੀ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ 'ਮਾਂ ਜਥੇਬੰਦੀ' ਹੈ ਅਤੇ ਉਹ ਇਸ ਮਸਲੇ ਦਾ ਹਮੇਸ਼ਾ ਲਈ ਹੱਲ ਕਰਵਾਉਣਾ ਚਾਹੁੰਦੇ ਹਨ ਤਾਂ ਜੋ ਸਿੱਖ ਬੱਚਿਆਂ ਨੂੰ ਆਪਣੇ ਧਾਰਮਿਕ ਹੱਕਾਂ ਤੋਂ ਵਾਂਝੇ ਨਾ ਹੋਣਾ ਪਵੇ।

ਇਸ ਤੋਂ ਇਲਾਵਾ ਬੇਅਦਬੀ ਦੇ ਕਾਨੂੰਨ ਦੇ ਮਾਮਲੇ 'ਤੇ ਪੁੱਛੇ ਸਵਾਲ 'ਤੇ ਪ੍ਰਧਾਨ ਧਾਮੀ ਨੇ ਦੱਸਿਆ ਕਿ ਬੇਅਦਬੀ ਦੇ ਨਵੇਂ ਕਾਨੂੰਨ ਸਬੰਧੀ ਪੈਦਾ ਹੋਏ ਵਿਵਾਦ ਤੋਂ ਬਾਅਦ, ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਮਾਮਲੇ ਨੂੰ ਵਿਚਾਰਨ ਲਈ ਸਰਕਾਰ ਨੂੰ 15 ਦਿਨਾਂ ਦਾ ਸਮਾਂ (ਅਲਟੀਮੇਟਮ) ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS