ਆ ਰਿਹਾ ਹੈ ਮਾਨਸੂਨ, ਪੰਜਾਬ ਸਣੇ ਕਈ ਸੂਬਿਆਂ 'ਚ ਮੀਂਹ ਦਾ ਅਲਰਟ

ਆ ਰਿਹਾ ਹੈ ਮਾਨਸੂਨ, ਪੰਜਾਬ ਸਣੇ ਕਈ ਸੂਬਿਆਂ 'ਚ ਮੀਂਹ ਦਾ ਅਲਰਟ

ਨੈਸ਼ਨਲ ਡੈਸਕ- ਦੇਸ਼ 'ਚ ਇਸ ਵਾਰ ਮਾਨਸੂਨ ਤੈਅ ਸਮੇਂ ਤੋਂ ਪਹਿਲਾਂ ਦਸਤਕ ਦੇ ਸਕਦਾ ਹੈ, ਜਿਸ ਨਾਲ ਭਿਆਨਕ ਗਰਮੀ ਅਤੇ ਵਧਦੇ ਤਾਪਮਾਨ ਤੋਂ ਜਲਦ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਗਿਆਨੀਆਂ ਅਨੁਸਾਰ, ਦੱਖਣ-ਪੂਰਬੀ ਬੰਗਾਲ ਦੀ ਖਾੜੀ ਅਤੇ ਅੰਡੇਮਾਨ ਸਾਗਰ 'ਚ ਹਾਲਾਤ ਮਾਨਸੂਨ ਦੇ ਜਲਦੀ ਆਉਣ ਲਈ ਬੇਹੱਦ ਅਨੁਕੂਲ ਬਣ ਰਹੇ ਹਨ। ਆਮ ਤੌਰ 'ਤੇ ਕੇਰਲ 'ਚ ਮਾਨਸੂਨ 1 ਜੂਨ ਤੱਕ ਪਹੁੰਚਦਾ ਹੈ, ਪਰ ਇਸ ਵਾਰ ਇਹ ਸਮੇਂ ਤੋਂ ਪਹਿਲਾਂ ਪਹੁੰਚ ਸਕਦਾ ਹੈ।

ਪੰਜਾਬ 'ਚ ਇਸ ਦਿਨ ਬਾਰਿਸ਼ ਹੋਣ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ, ਇਕ ਪੱਛਮੀ ਗੜਬੜੀ (Western Disturbance) ਸਰਗਰਮ ਹੋਣ ਕਾਰਨ 12 ਤੋਂ 15 ਮਈ ਤੱਕ ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੇ ਕਈ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਗਰਜ-ਚਮਕ ਦੇ ਨਾਲ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ 38 ਜ਼ਿਲ੍ਹਿਆਂ ਅਤੇ ਬਿਹਾਰ ਤੇ ਉਤਰਾਖੰਡ ਵਿੱਚ ਵੀ ਆਂਧੀ-ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS