ਝੱਜਰ- ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਪਿੰਡ ਸੁਬਾਨਾ 'ਚ ਇਕ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਹਿਤੇਸ਼ ਉਰਫ਼ ਗੁੱਲੂ ਵਜੋਂ ਹੋਈ ਹੈ। ਪੁਲਸ ਦੀ ਸ਼ੁਰੂਆਤੀ ਜਾਂਚ ਮੁਤਾਬਕ ਹਿਤੇਸ਼ ਆਪਣੇ ਘਰ ਦੇ ਬਾਹਰ ਖੜ੍ਹਾ ਕਿਸੇ ਨਾਲ ਮੋਬਾਈਲ ਫ਼ੋਨ 'ਤੇ ਗੱਲ ਕਰ ਰਿਹਾ ਸੀ। ਇਸੇ ਦੌਰਾਨ ਇਕ ਬੋਲੈਰੋ ਗੱਡੀ 'ਚ ਸਵਾਰ ਹੋ ਕੇ ਆਏ 3 ਤੋਂ 4 ਹਮਲਾਵਰਾਂ ਨੇ ਉਸ ਨੂੰ ਚਾਰੋਂ ਪਾਸਿਓਂ ਘੇਰ ਲਿਆ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮੌਕੇ 'ਤੇ 20 ਤੋਂ 25 ਰਾਊਂਡ ਫਾਇਰ ਕੀਤੇ ਗਏ, ਜਿਸ ਕਾਰਨ ਗੋਲੀਆਂ ਲੱਗਣ ਨਾਲ ਹਿਤੇਸ਼ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਕਤਲ ਦੀ ਇਸ ਵਾਰਦਾਤ ਤੋਂ ਬਾਅਦ ਹਮਲਾਵਰ ਹਥਿਆਰ ਲਹਿਰਾਉਂਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ 'ਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਘਟਨਾ ਵਾਲੀ ਥਾਂ ਤੋਂ ਜ਼ਰੂਰੀ ਸਬੂਤ ਇਕੱਠੇ ਕੀਤੇ ਹਨ ਅਤੇ ਆਲੇ-ਦੁਆਲੇ ਦੇ ਇਲਾਕੇ 'ਚ ਹਮਲਾਵਰਾਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com