ਮਲੇਰਕੋਟਲਾ : ਮਲੇਰਕੋਟਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਹਥੌਆ ਰੋਡ 'ਤੇ ਕੂੜੇ ਦੇ ਢੇਰ 'ਚ ਧਮਾਕਾ ਹੋਣ ਬਾਰੇ ਪਤਾ ਲੱਗਿਆ ਹੈ, ਜਿਸ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਮੁਤਾਬਕ ਹਥੌਆ ਰੋਡ 'ਤੇ ਕੂੜੇ ਦੇ ਢੇਰ 'ਚ ਇਕ ਧਮਾਕਾ ਹੋਇਆ, ਜਿਸ ਦੌਰਾਨ ਇਕ ਮੱਝ ਜ਼ਖਮੀ ਹੋ ਗਈ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਇੱਥੋਂ ਥੋੜ੍ਹੀ ਦੂਰੀ 'ਤੇ ਅਜਿਹਾ ਹੀ ਧਮਾਕਾ ਹੋ ਚੁੱਕਾ ਹੈ।
ਫਾਰੈਂਸਿਕ ਟੀਮ ਮੌਕੇ 'ਤੇ ਪੁੱਜ ਕੇ ਜਾਂਚ ਕੀਤੀ ਜਾ ਰਹੀ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਜਾਂਚ ਤੋਂ ਬਾਅਦ ਹੀ ਧਮਾਕੇ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com