ਹੁਸ਼ਿਆਰਪੁਰ- ਹੁਸ਼ਿਆਰਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਸਿਵਲ ਹਸਪਤਾਲ ਦੇ ਬਾਹਰ ਇਕ ਵੱਡੀ ਘਟਨਾ ਵਾਪਰੀ, ਜਿੱਥੇ ਮੈਡੀਕਲ ਜਾਂਚ ਲਈ ਲਿਆਂਦੇ ਗਏ ਇਕ ਕੈਦੀ ਦੀ ਪੁਲਸ ਮੁਠਭੇੜ ਦੌਰਾਨ ਮੌਤ ਹੋ ਗਈ। ਮ੍ਰਿਤਕ ਕੈਦੀ ਦੀ ਪਛਾਣ ਨਸੀਬ ਸਿੰਘ ਵਜੋਂ ਹੋਈ ਹੈ, ਜੋਕਿ ਕੋਟਲਾ ਗੌਂਸਪੁਰ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਮੁਤਾਬਕ ਨਸੀਬ ਸਿੰਘ ਨੂੰ ਦੋ ਹੋਰ ਕੈਦੀਆਂ ਸਮੇਤ ਰੁਟੀਨ ਮੈਡੀਕਲ ਜਾਂਚ ਲਈ ਹਸਪਤਾਲ ਲਿਆਂਦਾ ਗਿਆ ਸੀ। ਜਾਂਚ ਤੋਂ ਬਾਅਦ ਜਦੋਂ ਸੀਨੀਅਰ ਕਾਂਸਟੇਬਲ ਜਸਦੀਪ ਸਿੰਘ ਉਸ ਨੂੰ ਵਾਪਸ ਐਂਬੂਲੈਂਸ ਵੱਲ ਲੈ ਜਾ ਰਹੇ ਸਨ ਤਾਂ ਨਸੀਬ ਨੇ ਅਚਾਨਕ ਉਨ੍ਹਾਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ 'ਚ ਕਾਂਸਟੇਬਲ ਦੇ ਚਿਹਰੇ, ਹੱਥਾਂ ਅਤੇ ਲੱਤਾਂ 'ਤੇ ਗੰਭੀਰ ਸੱਟਾਂ ਲੱਗੀਆਂ।

ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਹਮਲੇ ਦੌਰਾਨ ਕੈਦੀ ਨੇ ਪੁਲਸ ਮੁਲਾਜ਼ਮ ਦਾ ਰਿਵਾਲਵਰ ਖੋਹਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮ ਨੇ ਪਹਿਲਾਂ ਉਸ ਨੂੰ ਚਿਤਾਵਨੀ ਦਿੱਤੀ ਅਤੇ ਬਚਾਅ 'ਚ ਜ਼ਮੀਨ 'ਤੇ ਫਾਇਰ ਵੀ ਕੀਤਾ ਪਰ ਹੱਥੋਪਾਈ ਦੌਰਾਨ ਗੋਲ਼ੀ ਲੱਗਣ ਕਾਰਨ ਨਸੀਬ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com