ਪੱਟੀ- ਥਾਣਾ ਸਦਰ ਪੱਟੀ ਦੇ ਅਧੀਨ ਆਉਂਦੇ ਪਿੰਡ ਰਾਮ ਖਾਰਾ ਵਿਖੇ ਦਿਨ ਦਿਹਾੜੇ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇੱਕ ਕਬੂਤਰਬਾਜ਼ੀ ਟੂਰਨਾਮੈਂਟ 'ਤੇ ਕਬੂਤਰ ਉਡਾਉਣ ਆਏ ਗੁਰਪ੍ਰੀਤ ਸਿੰਘ ਗੋਰਾ (29) ਪਿੰਡ ਝੁਗੀਆ ਕਾਲੂਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੁਰਪ੍ਰੀਤ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਹ ਸਾਰੀ ਵਾਰਦਾਤ ਪਿੰਡ ਦੇ ਸਰਕਾਰੀ ਸਕੂਲ ਨੇੜੇ ਵਾਪਰੀ। ਵਾਰਦਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਸਦਰ ਪੱਟੀ ਦੀ ਪੁਲਿਸ ਮੌਕੇ ਤੇ ਪੁੱਜੀ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੱਟੀ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਇਸ ਵਾਰਦਾਤ ਦੇ ਸੰਬੰਧ ਵਿੱਚ ਉੱਚ ਅਧਿਕਾਰੀਆਂ ਵੱਲੋਂ ਦਿੱਤੇ ਹੁਕਮਾਂ ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਇਹ ਮਾਮਲਾ ਕਿਸੇ ਪੁਰਾਣੀ ਰੰਜਿਸ਼ ਦੇ ਨਾਲ ਜੁੜਿਆ ਹੋ ਸਕਦਾ ਹੈ। ਸੂਤਰਾਂ ਅਨੁਸਾਰ ਮ੍ਰਿਤਕ ਗੁਰਪ੍ਰੀਤ ਸਿੰਘ ਗੋਰਾ ਚਾਰ ਮਹੀਨੇ ਪਹਿਲਾ ਕਤਲ ਕੇਸ ਵਿਚ ਜਮਾਨਤ 'ਤੇ ਆਇਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com