KKR vs GT : ਗੁਜਰਾਤ ਨੇ ਟਾਸ ਜਿੱਤ ਕੇ ਕੋਲਕਾਤਾ ਨੂੰ ਬੱਲੇਬਾਜ਼ੀ ਕਰਨ ਦਾ ਦਿੱਤਾ ਸੱਦਾ

KKR vs GT : ਗੁਜਰਾਤ ਨੇ ਟਾਸ ਜਿੱਤ ਕੇ ਕੋਲਕਾਤਾ ਨੂੰ ਬੱਲੇਬਾਜ਼ੀ ਕਰਨ ਦਾ ਦਿੱਤਾ ਸੱਦਾ

ਸਪੋਰਟਸ ਡੈਸਕ : ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ 19ਵੇਂ ਸੀਜ਼ਨ ਦਾ 60ਵਾਂ ਲੀਗ ਮੁਕਾਬਲਾ ਅੱਜ ਕੋਲਕਾਤਾ ਦੇ ਇਤਿਹਾਸਕ ਈਡਨ ਗਾਰਡਨਜ਼ ਸਟੇਡੀਅਮ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (KKR) ਅਤੇ ਗੁਜਰਾਤ ਟਾਈਟਨਸ (GT) ਵਿਚਾਲੇ ਖੇਡਿਆ ਜਾ ਰਿਹਾ ਹੈ। ਗੁਜਰਾਤ ਟਾਈਟਨਸ ਦੇ ਕਪਤਾਨ ਸ਼ੁਭਮਨ ਗਿੱਲ ਨੇ ਟਾਸ ਜਿੱਤ ਕੇ ਕੋਲਕਾਤਾ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ। ਗੁਜਰਾਤ ਨੇ ਆਪਣੀ ਟੀਮ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਕੋਲਕਾਤਾ ਨੇ ਟੀਮ 'ਚ ਵਰੁਣ ਚੱਕਰਵਰਤੀ ਨੂੰ ਟੀਮ 'ਚ ਸ਼ਾਮਲ ਕੀਤਾ ਹੈ ਇਹ ਮੁਕਾਬਲਾ ਸ਼ੁਭਮਨ ਗਿੱਲ ਦੀ ਕਪਤਾਨੀ ਵਾਲੀ ਗੁਜਰਾਤ ਟਾਈਟਨਸ ਲਈ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਸ ਜੀਤ ਨਾਲ ਉਨ੍ਹਾਂ ਦੀ ਪਲੇਆਫ ਵਿੱਚ ਜਗ੍ਹਾ ਲਗਭਗ ਪੱਕੀ ਹੋ ਜਾਵੇਗੀ।

ਗੁਜਰਾਤ ਟਾਈਟਨਜ਼ (ਪਲੇਇੰਗ ਇਲੈਵਨ): ਸਾਈ ਸੁਦਰਸ਼ਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਨਿਸ਼ਾਂਤ ਸਿੰਧੂ, ਵਾਸ਼ਿੰਗਟਨ ਸੁੰਦਰ, ਜੇਸਨ ਹੋਲਡਰ, ਰਾਸ਼ਿਦ ਖਾਨ, ਅਰਸ਼ਦ ਖਾਨ, ਕਾਗਿਸੋ ਰਬਾਡਾ, ਰਵਿਸ਼੍ਰੀਨਿਵਾਸਨ ਸਾਈ ਕਿਸ਼ੋਰ, ਮੁਹੰਮਦ ਸਿਰਾਜ।

ਕੋਲਕਾਤਾ ਨਾਈਟ ਰਾਈਡਰਜ਼ (ਪਲੇਇੰਗ ਇਲੈਵਨ) : ਅਜਿੰਕਿਆ ਰਹਾਣੇ (ਕਪਤਾਨ), ਫਿਨ ਐਲਨ, ਅੰਗਕ੍ਰਿਸ਼ ਰਘੂਵੰਸ਼ੀ (ਵਿਕਟਕੀਪਰ), ਕੈਮਰੂਨ ਗ੍ਰੀਨ, ਮਨੀਸ਼ ਪਾਂਡੇ, ਰਿੰਕੂ ਸਿੰਘ, ਸੁਨੀਲ ਨਾਰਾਇਣ, ਅਨੁਕੁਲ ਰਾਏ, ਵਰੁਣ ਚੱਕਰਵਰਤੀ, ਸੌਰਭ ਦੁਬੇ, ਕਾਰਤਿਕ ਤਿਆਗੀ।

ਗੁਜਰਾਤ ਟਾਈਟਨਸ ਦਾ ਸ਼ਾਨਦਾਰ ਸਫ਼ਰ 
ਗੁਜਰਾਤ ਦੀ ਟੀਮ ਨੇ ਹੁਣ ਤੱਕ ਇਸ ਸੀਜ਼ਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਹੁਣ ਤੱਕ ਖੇਡੇ ਗਏ 12 ਮੈਚਾਂ ਵਿੱਚੋਂ 8 ਵਿੱਚ ਜਿੱਤ ਹਾਸਲ ਕੀਤੀ ਹੈ, ਜਦਕਿ ਸਿਰਫ਼ 4 ਮੈਚਾਂ ਵਿੱਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਵਰਤਮਾਨ ਵਿੱਚ ਗੁਜਰਾਤ 16 ਅੰਕਾਂ ਦੇ ਨਾਲ ਅੰਕ ਸੂਚੀ ਵਿੱਚ ਦੂਜੇ ਨੰਬਰ 'ਤੇ ਕਾਬਜ਼ ਹੈ। ਟੀਮ ਵਿੱਚ ਜੋਸ ਬਟਲਰ, ਰਾਸ਼ਿਦ ਖਾਨ, ਕਗਿਸੋ ਰਬਾਡਾ ਅਤੇ ਮੁਹੰਮਦ ਸਿਰਾਜ ਵਰਗੇ ਦਿੱਗਜ ਖਿਡਾਰੀ ਸ਼ਾਮਲ ਹਨ।

ਕੇਕੇਆਰ ਲਈ ਮੁਸ਼ਕਲ ਦੀ ਘੜੀ 
ਦੂਜੇ ਪਾਸੇ, ਅਜਿੰਕਿਆ ਰਹਾਣੇ ਦੀ ਕਪਤਾਨੀ ਵਾਲੀ ਕੋਲਕਾਤਾ ਨਾਈਟ ਰਾਈਡਰਜ਼ ਲਈ ਇਹ ਸੀਜ਼ਨ ਕਾਫ਼ੀ ਨਿਰਾਸ਼ਾਜਨਕ ਰਿਹਾ ਹੈ। ਹਾਲਾਂਕਿ ਟੀਮ ਅਧਿਕਾਰਤ ਤੌਰ 'ਤੇ ਪਲੇਆਫ ਦੀ ਦੌੜ ਤੋਂ ਬਾਹਰ ਨਹੀਂ ਹੋਈ ਹੈ, ਪਰ ਉਨ੍ਹਾਂ ਦਾ ਟਾਪ-4 ਵਿੱਚ ਪਹੁੰਚਣਾ ਹੁਣ ਲਗਭਗ ਨਾਮੁਮਕਿਨ ਲੱਗ ਰਿਹਾ ਹੈ। ਕੇਕੇਆਰ ਨੇ ਹੁਣ ਤੱਕ 11 ਮੈਚ ਖੇਡੇ ਹਨ ਅਤੇ 9 ਅੰਕਾਂ ਦੇ ਨਾਲ ਉਹ ਅੰਕ ਸੂਚੀ ਵਿੱਚ 8ਵੇਂ ਸਥਾਨ 'ਤੇ ਹੈ। ਕੇਕੇਆਰ ਦੇ ਸਕੁਐਡ ਵਿੱਚ ਰਿੰਕੂ ਸਿੰਘ, ਸੁਨੀਲ ਨਰੇਨ ਅਤੇ ਉਮਰਾਨ ਮਲਿਕ ਵਰਗੇ ਸਿਤਾਰੇ ਮੌਜੂਦ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

Credit : www.jagbani.com

  • TODAY TOP NEWS