ਮੋਗਾ : ਮੋਗਾ-ਕੋਟਕਪੂਰਾ ਰੋਡ ’ਤੇ ਬਾਘਾਪੁਰਾਣਾ ਮੰਡੀ ਦੇ ਬਾਹਰ ਵੀਰਵਾਰ ਤੜਕੇ ਜਲੰਧਰ ਦੇ ਵਪਾਰੀ ਨਾਲ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਵਪਾਰੀ ਦੀ ਦੀ ਪਤਨੀ ਦੀ ਮੌਤ ਹੋ ਗਈ ਜਦਕਿ ਵਪਾਰੀ ਸਣੇ ਇਕ ਹੋਰ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਹ ਹਾਦਸਾ ਸਵੇਰੇ ਕਰੀਬ 4:30 ਵਜੇ ਉਸ ਸਮੇਂ ਵਾਪਰਿਆ ਜਦੋਂ ਜਲੰਧਰ ਤੋਂ ਰਾਜਸਥਾਨ ਜਾ ਰਹੀ ਇਕ ਕਾਰ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿਚ ਸਵਾਰ ਤਿੰਨਾਂ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਮਾਜ ਸੇਵਾ ਸੁਸਾਇਟੀ (ਰਜਿ.) ਮੋਗਾ ਦੇ ਮੈਂਬਰ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਸੁਸਾਇਟੀ ਦੀ ਐਮਰਜੈਂਸੀ ਗੱਡੀ ਰਾਹੀਂ ਜ਼ਖਮੀਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ। ਡਾਕਟਰਾਂ ਵੱਲੋਂ ਜਾਂਚ ਕਰਨ ਉਪਰੰਤ ਇਕ ਮਹਿਲਾ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਦੇਵੀਆ ਦੇਵੀ ਪਤਨੀ ਨਾਰਾਇਣ, ਉਮਰ ਕਰੀਬ 30 ਸਾਲ ਵਾਸੀ ਜਲੰਧਰ ਵਜੋਂ ਹੋਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com