ਅਜਨਾਲਾ- ਅਜਨਾਲਾ ਸ਼ਹਿਰ ਦੇ ਬਿਜਲੀ ਘਰ 'ਚ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਹਾਈ ਵੋਲਟੇਜ ਤਾਰਾਂ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਬਿਜਲੀ ਘਰ ਅੰਦਰ ਵੱਡਾ ਨੁਕਸਾਨ ਹੋਇਆ, ਜਦਕਿ ਆਲੇ-ਦੁਆਲੇ ਦੇ ਦਰਜਨਾਂ ਪਿੰਡਾਂ ਦੀ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। ਫਾਇਰ ਕਰਮਚਾਰੀਆਂ ਨੇ ਭਾਰੀ ਜੱਦੋ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Credit : www.jagbani.com